ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਬੱਸ ਦੀ ਇੱਟਾਂ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ। ਹਾਦਸਾ ਜਲੰਧਰ-ਜੰਮੂ ਹਾਈਵੇ ‘ਤੇ ਵਾਪਰਿਆ ਹੈ। ਬੱਸ ਇੱਟਾਂ ਲੈ ਕੇ ਜਾ ਰਹੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 11 ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਹਾਦਸਾ ਇੰਨਾ ਭਿਆਨਕ ਸੀ ਕਿ ਮ੍ਰਿਤਕ ਦੇਹਾਂ ਨੂੰ ਕੱਢਣ ਲਈ ਜੇਸੀਬੀ ਦੀ ਮਦਦ ਲੈਣੀ ਪਈ। ਸੜਕ ਸੁਰੱਖਿਆ ਫੋਰਸ ਵੀ ਮੌਕੇ ‘ਤੇ ਪਹੁੰਚ ਗਈ। ਹਾਦਸੇ ਪਿੱਛੇ ਗਲਤੀ ਕਿਸ ਦੀ ਹੈ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।
ਇਹ ਵੀ ਪੜ੍ਹੋ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਹੋਈ ਤਾਜਪੋਸ਼ੀ, SGPC ਨੇ ਸਿੰਘ ਸਾਹਿਬ ਨੂੰ ਦਿੱਤੀ ਵਧਾਈ
ਹਾਦਸੇ ਕਰਕੇ ਨੈਸ਼ਨਲ ਹਾਈਵੇ ਉਤੇ ਵੱਡਾ ਜਾਮ ਲੱਗ ਗਿਆ ਸੀ ਜਿਸ ਨੂੰ SSF ਵੱਲੋਂ ਖੁੱਲ੍ਹਵਾਇਆ ਗਿਆ। ਜਾਣਕਾਰੀ ਮੁਤਾਬਕ ਬੱਸ ਦਿੱਲੀ ਤੋਂ ਜੰਮੂ ਵੱਲ ਜਾ ਰਹੀ ਸੀ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਕ ਜਦੋਂ ਬਸ ਭੋਗਪੁਰ ਕੋਲ ਪਹੁੰਚੀ ਤਾਂ ਅਚਾਨਕ ਰੋਡ ‘ਤੇ ਇਕਦਮ ਤੋਂ ਟਰੈਕਟਰ ਟਰਾਲੀ ਵਾਲਾ ਰੋਡ ‘ਤੇ ਆ ਗਿਆ। ਇਸ ਨਾਲ ਪਿੱਛੇ ਆਪਣੀ ਸਪੀਡ ‘ਤੇ ਆ ਰਹੀ ਬੱਸ ਟਰੈਕਟਰ ਟਰਾਲੀ ਨਾਲ ਟਕਰਾ ਗਈ। ਟੱਕਰ ਦੇ ਬਾਅਦ ਜਿਥੇ ਟਰਾਲੀ ਪਲਟ ਲਈ ਉਥੇ ਬੱਸ ਦੇ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਬੱਸ ਵਿਚ ਬੈਠੇ ਯਾਤਰੀਆਂ ਵਿਚ ਹਫੜਾ-ਦਫੜੀ ਮਚ ਗਈ। ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਤੇ ਥਾਣਾ ਭੋਗਪੁਰ ਪੁਲਿਸ ਦੀ ਘਟਨਾ ਦੀ ਸੂਚਨਾ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:
