ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਟਰਾਂਸਪੋਰਟ ਯੂਨੀਅਨ ਨੇ ਵੀ ਪੰਜਾਬ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਹੱਕ ਲਈ ਸੰਘਰਸ਼ ਕਰ ਰਹੇ ਸੰਗਠਨਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਜੋ ਫੈਸਲਾ ਲਿਆ ਹੈ, ਅਸੀਂ ਉਸ ਦਾ ਪੂਰਾ ਸਮਰਥਨ ਕਰਾਂਗੇ ਕਿਉਂਕਿ ਦਿਨ-ਬ-ਦਿਨ ਕਰਜ਼ ਦੇ ਬੋਝ ਹੇਠ ਦੱਬ ਰਹੇ ਕਿਸਾਨ ਨੂੰ ਬਚਾਉਣਾ ਜ਼ਰੂਰੀ ਹੈ।
ਬੱਸ ਯੂਨੀਅਨ ਦਾ ਕਹਿਣਾ ਹੈ ਕਿ 30 ਦਸੰਬਰ ਨੂੰ ਬੱਸਾਂ ਨਹੀਂ ਚੱਲਣਗੀਆਂ, ਸਵੇਰੇ 10 ਵਜੇ ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ । ਸੋਮਵਾਰ ਨੂੰ ‘ਪੰਜਾਬ ਬੰਦ’ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਵਾਈਜ ਧਰਨਿਆਂ ‘ਚ ਸ਼ਾਮਿਲ ਹੋਣਗੇ ਅਤੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਇਸ ਦਿਨ ਆਮ ਲੋਕਾਂ ਨੂੰ ਵੀ ਆਪਣੇ ਕਾਰੋਬਾਰ ਬੰਦ ਰੱਖ ਕੇ ਕਿਸਾਨ ਸੰਗਠਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਲਗਾਤਾਰ ਕਿਸਾਨਾਂ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਤੇ ਹੋਰ ਐਮਰਜੈਂਸੀ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਏਅਰਪੋਰਟ ‘ਤੇ ਮੁਸਾਫਰਾਂ ਤੇ ਵਿਆਹ ਸਮਾਰੋਹਾਂ ਦੇ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਪ੍ਰੀਖਿਆਰਥੀਆਂ ਨੂੰ ਵੀ ਉਨ੍ਹਾਂ ਨੇ ਪ੍ਰੀਖਿਆ ਕੇਂਦਰ ਤੱਕ ਜਾਣ ਵਿਚ ਪੂਰੀ ਮਦਦ ਕੀਤੀ ਜਾਵੇਗੀ। ਪੰਧੇਰ ਨੇ ਕਿਹਾ ਕਿ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰਹੇਗਾ।
ਇਹ ਵੀ ਪੜ੍ਹੋ : ਡੱਲੇਵਾਲ ਦੇ ਮ.ਰ/ਨ ਵਰਤ ਦਾ 33ਵਾਂ ਦਿਨ, ਹਸਪਤਾਲ ਨਾ ਭੇਜਣ ‘ਤੇ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਨੂੰ ਪਾਈ ਝਾੜ
ਪੰਧੇਰ ਨੇ ਨੌਜਵਾਨਾਂ ਤੇ ਜਨਤਾ ਨੂੰ ਬੰਦ ਨੂੰ ਸ਼ਾਂਤੀਪੂਰਮਣ ਤਰੀਕੇ ਨਾਲ ਸਫਲ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਬੰਦ ਕਿਸਾਨਾਂ ਦੇ ਹੱਕਾਂ ਤੇ ਉਨ੍ਹਾਂ ਦੇ ਭਵਿੱਖ ਦੀ ਲੜਾਈ ਹੈ। ਅਸੀਂ ਪੂਰੇ ਪੰਜਾਬ, ਖਾਸਕਰ ਨੌਜਵਾਨਾਂ ਨੂੰ ਬੇਨਤੀ ਕਰਦੇ ਹਾਂ ਕਿ ਮੰਚ ਵੱਲੋਂ ਲਏ ਗਏ ਫੈਸਲਿਆਂ ਦੀ ਪਾਲਣਾ ਕਰਨ ਤੇ ਇਸ ਬੰਦ ਨੂੰ ਸਮਰਥਨ ਦੇਣ।
ਵੀਡੀਓ ਲਈ ਕਲਿੱਕ ਕਰੋ -: