ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਸਰਕਾਰੀ ਕਾਲਜਾਂ ਵਿੱਚ ਵੱਖ-ਵੱਖ ਵਿਸ਼ਿਆਂ ਅਤੇ ਨਾਨ-ਟੀਚਿੰਗ ਸਟਾਫ ਦੀਆਂ ਖਾਲੀ ਅਸਾਮੀਆਂ ‘ਤੇ 1925 ਸਹਾਇਕ ਪ੍ਰੋਫੈਸਰਾਂ ਨੂੰ ਰੈਗੂਲਰ ਕਰਨ ਨੂੰ ਹਰੀ ਝੰਡੀ ਦੇ ਦਿੱਤੀ। ਦੱਸ ਦੇਈਏ ਕਿ ਅੱਜ ਸ਼ਾਮ ਪੰਜਾਬ ਭਵਨ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸੂਬੇ ਦੇ ਗ੍ਰਾਂਟ-ਇਨ-ਏਡ ਕਾਲਜਾਂ ਵਿੱਚ ਅਸਿਸਟੈਂਟ ਪ੍ਰੋਫੈਸਰਾਂ ਦੀਆਂ 1925 ਖਾਲੀ ਅਸਾਮੀਆਂ ਨੂੰ ਮੁੱਢਲੀ ਤਨਖ਼ਾਹ ਅਤੇ ਗ੍ਰੇਡ ਪੇਅ (ਰੁਪਏ) (15600+6000=21,600 ਰੁ.) ਦੀ ਤਨਖ਼ਾਹ ‘ਤੇ ਤਿੰਨ ਸਾਲਾਂ ਲਈ ਠੇਕੇ ‘ਤੇ ਪੜਾਅਵਾਰ ਢੰਗ ਨਾਲ ਭਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਮੁਲਾਂਕਣ ਕਮੇਟੀਆਂ ਵੱਲੋਂ ਇਨ੍ਹਾਂ ਅਸਿਸਟੈਂਟ ਪ੍ਰੋਫੈਸਰਾਂ ਨੂੰ ਤਿੰਨ ਸਾਲ ਦੀ ਸੇਵਾ ਪੂਰੀ ਹੋਣ ’ਤੇ ਨੋਟੀਫਾਈਡ ਇਨ੍ਹਾਂ ਦੇ ਕੰਮ ਅਤੇ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਪਿੱਛੋਂ ਰੈਗੂਲਰ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਇਹ ਵੀ ਪੜ੍ਹੋ : BJP ਨਾਲ ਗਠਜੋੜ ‘ਤੇ ਮੋਹਰ ਲਾਉਣ ਮਗਰੋਂ ਬੋਲੇ ਕੈਪਟਨ- ‘ਜਿੱਤ 101 ਫ਼ੀਸਦੀ ਪੱਕੀ’
ਇੱਕ ਹੋਰ ਫੈਸਲਾ ਲੈਂਦੇ ਹੋਏ ਦੋਆਬਾ ਖੇਤਰ ਵਿੱਚ ਉੱਚ ਸਿੱਖਿਆ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਵੱਲੋਂ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਦੋ ਨਵੇਂ ਸਰਕਾਰੀ ਡਿਗਰੀ ਕਾਲਜ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਕੈਬਨਿਟ ਦੇ ਇਸ ਫੈਸਲੇ ਮੁਤਾਬਕ ਆਦਮਪੁਰ (ਜਲੰਧਰ) ਵਿਖੇ ਅਗਲੇ ਅਕੈਡਮਿਕ ਸੈਸ਼ਨ ਭਾਵ 1 ਜੁਲਾਈ 2022 ਤੋਂ ਇੱਕ ਨਵਾਂ ਡਿਗਰੀ ਕਾਲਜ ਕਾਂਸ਼ੀ ਰਾਮ ਸਰਕਾਰੀ ਕਾਲਜ ਖੋਲ੍ਹਿਆ ਜਾਵੇਗਾ ਅਤੇ ਬੰਗਾ (ਐਸ.ਬੀ.ਐਸ. ਨਗਰ) ਦੇ ਪਿੰਡ ਸਰਹਾਲਾ ਰਾਣੂੰਆਂ ਵਿਖੇ ਦੂਜਾ ਸਰਕਾਰੀ ਡਿਗਰੀ ਕਾਲਜ ਸ਼ੁਰੂ ਹੋਵੇਗਾ।