ਜਲੰਧਰ ‘ਚ ਕੈਬਨਿਟ ਮੰਤਰੀ ਬਲਕਾਰ ਸਿੰਘ ਦੇ ਕਾਫਲੇ ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ ਹੈ। ਬਿਨਾਂ ਨੰਬਰ ਦੇ ਇਕ ਲਗਜ਼ਰੀ ਕਾਲੇ ਰੰਗ ਦੀ ਕਾਰ ‘ਚ ਸਵਾਰ ਬਦਮਾਸ਼ਾਂ ਨੇ ਬਲਕਾਰ ਸਿੰਘ ਦੇ ਕਾਫਲੇ ‘ਤੇ ਨਾ ਸਿਰਫ ਇੱਟਾਂ ਰੋੜ ਸੁੱਟੇ ਸਗੋਂ ਉਸ ਦੇ ਪਾਇਲਟ ਦੇ ਕਰਮਚਾਰੀਆਂ ਦੀ ਵੀ ਕੁੱਟਮਾਰ ਕੀਤੀ। ਮੌਕੇ ‘ਤੇ ਖੜ੍ਹੇ ਪੁਲਿਸ ਕਾਂਸਟੇਬਲ ਨੇ ਜਦੋਂ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਲਟਾ ਬਦਮਾਸ਼ਾਂ ਦੇ ਟੋਲੇ ਨੇ ਕਾਂਸਟੇਬਲ ਦੀ ਵੀ ਕੁੱਟਮਾਰ ਕੀਤੀ।

ਘਟਨਾ ਰਾਤ ਕਰੀਬ ਇੱਕ ਵਜੇ ਵਾਪਰੀ। ਜਦੋਂ ਬਲਕਾਰ ਸਿੰਘ ਆਪਣੀ ਪਤਨੀ ਨਾਲ ਰਿਹਾਇਸ਼ ਵੱਲ ਜਾ ਰਹੇ ਸੀ। ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਰਵਿਦਾਸ ਚੌਂਕ ਨੇੜੇ ‘ਤੋਂ ਲੰਘ ਰਹੇ ਸੀ ਕਿ ਉਸ ਨੂੰ ਲੈ ਕੇ ਜਾ ਰਹੇ ਪਾਇਲਟ ਦੇ ਜਵਾਨਾਂ ਨੇ ਕਾਲੇ ਰੰਗ ਦੀ ਬਿਨਾਂ ਨੰਬਰੀ ਗੱਡੀ ਨੂੰ ਹੱਥ ਨਾਲ ਪਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਕਾਰ ਸਵਾਰਾਂ ਨੇ ਆਪਣੀ ਕਾਰ ਚੌਕ ਦੇ ਵਿਚਕਾਰ ਖੜ੍ਹੀ ਕਰ ਦਿੱਤੀ ਅਤੇ ਪਾਇਲਟ ਨੂੰ ਰੋਕ ਲਿਆ ਅਤੇ ਕੁੱਟਮਾਰ ਸ਼ੁਰੂ ਕਰ ਦਿੱਤੀ।
ਬਦਮਾਸ਼ਾਂ ਦੀ ਗਿਣਤੀ ਅੱਧੀ ਦਰਜਨ ਦੇ ਕਰੀਬ ਸੀ। ਜਿਸ ਨੇ ਬਾਅਦ ਵਿੱਚ ਇੱਟਾਂ ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ। ਕਿਸੇ ਤਰ੍ਹਾਂ ਮੰਤਰੀ ਬਲਕਾਰ ਸਿੰਘ ਦੇ ਸੁਰੱਖਿਆ ਅਮਲੇ ਨੇ ਮੰਤਰੀ ਨੂੰ ਮੌਕੇ ਤੋਂ ਸੁਰੱਖਿਅਤ ਬਾਹਰ ਕੱਢਿਆ ਅਤੇ ਸਹੀ ਸਲਾਮਤ ਉਨ੍ਹਾਂ ਦੀ ਕੋਠੀ ਪਹੁੰਚ ਗਏ। ਬਦਮਾਸ਼ਾਂ ਦੇ ਹੌਸਲੇ ਇੰਨੇ ਬੁਲੰਦ ਸਨ ਕਿ ਉਹ ਮੌਕੇ ਤੋਂ 500 ਮੀਟਰ ਦੂਰ ਨਗਰ ਨਿਗਮ ਮੰਤਰੀ ਬਲਕਾਰ ਸਿੰਘ ਦੀ ਰਿਹਾਇਸ਼ ‘ਤੇ ਚਲੇ ਗਏ ਅਤੇ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਲੱਗੇ।
ਇਹ ਵੀ ਪੜ੍ਹੋ : ਓਡੀਸ਼ਾ ਰੇਲ ਹਾਦਸੇ ਦੇ ਟ੍ਰੈਕ ਦੀ ਹੋਈ ਮੁਰੰਮਤ, ਰੇਲ ਮੰਤਰੀ ਨੇ ਜੋੜੇ ਹੱਥ, 51 ਘੰਟੇ ਬਾਅਦ ਆਵਾਜਾਈ ਬਹਾਲ
ਮੰਤਰੀ ਬਲਕਾਰ ਸਿੰਘ ਨੇ ਕਿਸੇ ਤਰ੍ਹਾਂ ਹਮਲਾਵਰਾਂ ਨੂੰ ਸ਼ਾਂਤ ਕੀਤਾ ਪਰ ਉਹ ਗੁੰਡਾਗਰਦੀ ਕਰਦੇ ਰਹੇ। ਇਸ ‘ਤੋਂ ਬਾਅਦ ਉਨ੍ਹਾਂ ਘਟਨਾ ਦੀ ਸੂਚਨਾ ਕਮਿਸ਼ਨਰ ਕੁਲਦੀਪ ਚਾਹਲ ਨੇ ਤੁਰੰਤ IPS ਅਧਿਕਾਰੀ ਆਦਿਤਿਆ ਨੂੰ ਦਿੱਤੀ। IPS ਅਧਿਕਾਰੀ ਆਦਿਤਿਆ ਮੌਕੇ ‘ਤੇ ਪਹੁੰਚੇ ਅਤੇ ਬਦਮਾਸ਼ਾਂ ਨੂੰ ਹਿਰਾਸਤ ‘ਚ ਲੈ ਲਿਆ ਅਤੇ ਉਨ੍ਹਾਂ ਦੀ ਲਗਜ਼ਰੀ ਗੱਡੀ ਨੂੰ ਜ਼ਬਤ ਕਰ ਲਿਆ। ਦੱਸਿਆ ਜਾ ਰਿਹਾ ਹੈ ਸਾਰੇ ਬਦਮਾਸ਼ ਨਸ਼ੇ ਵਿਚ ਸਨ।
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”























