ਪੰਜਾਬ ਕਾਂਗਰਸ ਵਿਚ ਅਸਤੀਫੇ ਦੇਣ ਦੀ ਝੜੀ ਲੱਗ ਗਈ ਹੈ। ਇੱਕ ਤੋਂ ਬਾਅਦ ਇੱਕ ਮੰਤਰੀ ਵੱਲੋਂ ਅਸਤੀਫੇ ਦਿੱਤੇ ਜਾ ਰਹੇ ਹਨ। ਅੱਜ ਨਵਜੋਤ ਸਿੰਘ ਸਿੱਧੂ ਨੇ ਅਸਤੀਫਾ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ।
ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਖਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਨੇ ਵੀ ਅਸਤੀਫਾ ਦੇ ਦਿੱਤਾ ਤੇ ਹੁਣੇ ਜਿਹੇ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੂੰ ਆਪਣਾ ਅਸਤੀਫਾ ਪੱਤਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਪਾਰਟੀ ਵਿੱਚ ਵਰਕਰ ਵਜੋਂ ਕੰਮ ਕਰਨਾ ਜਾਰੀ ਰੱਖਾਂਗਾ। ਮੈਂ ਸ਼੍ਰੀਮਤੀ ਸੋਨੀਆ ਗਾਂਧੀ ਜੀ, ਮਾਨਯੋਗ ਕਾਂਗਰਸ ਪ੍ਰਧਾਨ ਅਤੇ ਸ਼. ਰਾਹੁਲ ਗਾਂਧੀ ਜੀ ਦਾ ਦਿਲੋਂ ਧੰਨਵਾਦ ਕਰਦੀ ਹਾਂ ਤੇ।
ਰਜ਼ੀਆ ਸੁਲਤਾਨਾ ਦੇ ਅਸਤੀਫੇ ਨੂੰ ਉਨ੍ਹਾਂ ਦੇ ਪਤੀ ਤੇ ਸਾਬਕਾ ਆਈ. ਪੀ. ਐੱਸ. ਮੁਹੰਮਦ ਨੇ ਵੀ ਪ੍ਰਸ਼ੰਸਾਯੋਗ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਪਣੀ ਪਤਨੀ ਦੇ ਇਸ ਨੈਤਿਕ ਫੈਸਲੇ ਉਤੇ ਉਨ੍ਹਾਂ ਨੂੰ ਮਾਣ ਹੈ।
ਇਹ ਵੀ ਪੜ੍ਹੋ : ਟਿਕੈਤ ਦਾ ਪੰਜਾਬ ਸਰਕਾਰ ਨੂੰ ਸਵਾਲ, ਬੋਲੇ – ਨਵੇਂ ਮੁੱਖ ਮੰਤਰੀ ਨੂੰ ਵੀ ਯਾਦ ਹੋਵੇਗਾ ਕਾਂਗਰਸ ਤੇ ਕੈਪਟਨ ਦਾ ਵਾਅਦਾ ?