ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ । ਇਸ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ 2 ਹੋਰ ਹਸਪਤਾਲ ਵਿੱਚ ਦਾਖਲ ਹਨ। ਸਥਾਨਕ ਮੀਡੀਆ ਮੁਤਾਬਕ ਇਹ ਹਾਦਸਾ ਵੈਨ ਅਤੇ ਟਰੈਕਟਰ ਟਰਾਲੇ ਦੀ ਟੱਕਰ ਤੋਂ ਬਾਅਦ ਵਾਪਰਿਆ ਹੈ । ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਨੇ ਦੱਸਿਆ ਕਿ ਇਹ ਘਟਨਾ 13 ਮਾਰਚ ਦੀ ਹੈ। ਟੋਰਾਂਟੋ ਨੇੜੇ ਵਾਪਰੇ ਇਸ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹਨ। ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਦੀ ਟੀਮ ਮਦਦ ਲਈ ਮ੍ਰਿਤਕ ਵਿਦਿਆਰਥੀਆਂ ਦੇ ਦੋਸਤਾਂ ਨਾਲ ਸੰਪਰਕ ਵਿੱਚ ਹੈ।
ਸੜਕ ਹਾਦਸੇ ਵਿੱਚ ਮਰਨ ਵਾਲੇ ਵਿਦਿਆਰਥੀਆਂ ਦੀ ਪਛਾਣ 24 ਸਾਲਾਂ ਹਰਪ੍ਰੀਤ ਸਿੰਘ, 21 ਸਾਲਾਂ ਜਸਪਿੰਦਰ ਸਿੰਘ, 22 ਸਾਲਾਂ ਕਰਨਪਾਲ ਸਿੰਘ, 23 ਸਾਲਾਂ ਮੋਹਿਤ ਚੌਹਾਨ ਅਤੇ 23 ਸਾਲਾਂ ਪਵਨ ਕੁਮਾਰ ਵਜੋਂ ਹੋਈ ਹੈ | ਪੁਲਿਸ ਨੇ ਦੱਸਿਆ ਕਿ ਇਹ ਪੰਜੇ ਮਾਂਟਰੀਅਲ ਅਤੇ ਗ੍ਰੇਟਰ ਟੋਰਾਂਟੋ ਖੇਤਰ ਵਿੱਚ ਪੜ੍ਹ ਰਹੇ ਸਨ।
ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ 16 ਕੌਂਸਲਰ ‘ਆਪ’ ‘ਚ ਸ਼ਾਮਲ, ਸਿਸੋਦੀਆ ਬੋਲੇ- ‘ਹੁਣ ਨਗਰ ਨਿਗਮ ‘ਚ ਵੀ ‘ਆਪ’ ਦਾ ਝੰਡਾ’
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਨੀਵਾਰ ਤੜਕੇ 3.45 ਵਜੇ ਹਾਈਵੇਅ-401 ‘ਤੇ ਵਾਪਰਿਆ । ਪੁਲਿਸ ਮੁਤਾਬਕ 2 ਹੋਰ ਵਿਦਿਆਰਥੀਆਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੋ ਹੋਰ ਯਾਤਰੀਆਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਨ੍ਹਾਂ ਦੀ ਹਾਲਤ ਬਾਰੇ ਕੋਈ ਅਪਡੇਟ ਨਹੀਂ ਦਿੱਤੀ ਗਈ। ਫਿਲਹਾਲ ਇਸ ਹਾਦਸੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: