ਆਸਟ੍ਰੇਲੀਆ ‘ਚ ਮੰਦਰਾਂ ‘ਤੇ ਹੋਏ ਹਮਲੇ ਤੋਂ ਬਾਅਦ ਹੁਣ ਕੈਨੇਡਾ ‘ਚ ਇਕ ਮੰਦਰ ਦੀਆਂ ਕੰਧਾਂ ‘ਤੇ ਭਾਰਤ ਵਿਰੋਧੀ ਅਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ, ਓਨਟਾਰੀਓ ਦੇ ਬਰੈਂਪਟਨ ਸਥਿਤ ਗੌਰੀਸ਼ੰਕਰ ਮੰਦਰ ਨੂੰ ਮੰਗਲਵਾਰ ਨੂੰ ਨਿਸ਼ਾਨਾ ਬਣਾਇਆ ਗਿਆ। ਮੰਦਰ ਦੀਆਂ ਦੀਵਾਰਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਲਿਖੇ ਹੋਏ ਪਾਏ ਗਏ।
ਇਸ ਘਟਨਾ ਕਾਰਨ ਕੈਨੇਡਾ ‘ਚ ਰਹਿ ਰਹੇ ਹਿੰਦੂ ਕਾਫੀ ਗੁੱਸੇ ‘ਚ ਹਨ। ਸ਼ਰਧਾਲੂ ਅਨੁਰਾਗ ਦਾ ਕਹਿਣਾ ਹੈ ਕਿ ਕੈਨੇਡਾ ‘ਚ ਰਹਿਣ ਵਾਲਾ ਸ਼ਾਂਤੀ ਪਸੰਦ ਭਾਰਤੀ ਭਾਈਚਾਰਾ ਕਰੋੜਾਂ ਡਾਲਰ ਦਾ ਟੈਕਸ ਅਦਾ ਕਰਦਾ ਹੈ ਪਰ ਸਾਡੀ ਸੁਰੱਖਿਆ ਦੀ ਕੋਈ ਗਾਰੰਟੀ ਨਹੀਂ ਹੈ। ਅਨੁਰਾਗ ਦਾ ਕਹਿਣਾ ਹੈ ਕਿ ਭਾਰਤ ਵਿਰੋਧੀ ਅਨਸਰਾਂ ਨੂੰ ਕੈਨੇਡੀਅਨ ਅਫ਼ਸਰਾਂ ਅਤੇ ਪੁਲਿਸ ਤੋਂ ਸੁਰੱਖਿਆ ਮਿਲਦੀ ਹੈ। ਨਾਲ ਹੀ, ਬਰੈਂਪਟਨ ਦੇ ਰਵੀ ਸ਼ਰਮਾ ਦਾ ਕਹਿਣਾ ਹੈ ਕਿ ਅਸੀਂ ਇੱਥੇ ਸੁਰੱਖਿਅਤ ਮਹਿਸੂਸ ਨਹੀਂ ਕਰਦੇ। ਮੇਅਰ ਬਿਆਨ ਦਿੰਦੇ ਹਨ, ਪਰ ਸਾਨੂੰ ਉਨ੍ਹਾਂ ‘ਤੇ ਕੋਈ ਭਰੋਸਾ ਨਹੀਂ ਰਿਹਾ। ਕਿਉਂਕਿ ਉਹ ਖਾਲਿਸਤਾਨ ਸਮਰਥਕਾਂ ਖਿਲਾਫ ਕੋਈ ਕਾਰਵਾਈ ਨਹੀਂ ਕਰਦੇ।
ਇਹ ਵੀ ਪੜ੍ਹੋ : ‘ਮੈਂ ਮਰਨਾ ਨਹੀਂ ਚਾਹੁੰਦਾ, ਤੁਹਾਡੀ ਫਲਾਈਟ ‘ਚ ਬੰਬ ਹੈ…ਏਅਰਪੋਰਟ ‘ਤੇ ਇੱਕ ਫੋਨ ਨਾਲ ਮਚੀਆਂ ਭਾਜੜਾਂ
ਗੌਰੀਸ਼ੰਕਰ ਮੰਦਰ ਦੇ ਮੁੱਖ ਪੁਜਾਰੀ ਆਚਾਰੀਆ ਧੀਰੇਂਦਰ ਤ੍ਰਿਪਾਠੀ ਨੇ ਭਰੋਸਾ ਜਤਾਇਆ ਹੈ ਕਿ ਪ੍ਰਸ਼ਾਸਨ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗਾ। ਗੌਰੀ ਸ਼ੰਕਰ ਮੰਦਰ ਕਾਂਡ ਤੋਂ ਬਾਅਦ ਭਾਰਤੀ ਕੌਂਸਲੇਟ ਜਨਰਲ ਨੇ ਬਿਆਨ ਜਾਰੀ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ। ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਨੇ ਮੰਗਲਵਾਰ ਨੂੰ ਇਸ ਘਟਨਾ ‘ਤੇ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: