ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਕੈਨੇਡਾ ਦੇ ਬ੍ਰਿਟੀਸ਼ ਕੋਲੰਬੀਆ ਸੂਬੇ ਤੋਂ ਸੰਸਦ ਮੈਂਬਰ ਬਰੈਡ ਵਿਸ ਦਾ ਧੰਨਵਾਦ ਕੀਤਾ ਹੈ। ਕਿਉਂਕ ਬਰੈਡ ਵਿਸ ਨੇ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਦੀ ਮੰਗ ਸੰਬੰਧੀ ਪਾਰਲੀਮੈਂਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਸਪਾਂਸਰ ਕਰਨ ਅਤੇ ਸਿੱਧੀਆਂ ਉਡਾਣਾਂ ਦੀ ਸਰਗਰਮੀ ਨਾਲ ਵਕਾਲਤ ਕੀਤੀ ਹੈ।
ਇੱਕ ਸਾਂਝੇ ਬਿਆਨ ਵਿੱਚ, ਅਨੰਤਦੀਪ ਸਿੰਘ ਢਿੱਲੋਂ, ਕਨਵੀਨਰ (ਉੱਤਰੀ ਅਮਰੀਕਾ) ਅਤੇ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਪੰਜਾਬੀ ਡਾਇਸਪੋਰਾ ਦੀ ਇਸ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਵੈਨਕੂਵਰ/ਟੋਰਾਂਟੋ ਤੋਂ ਕੈਨੇਡਾ ਤੋਂ ਅੰਮ੍ਰਿਤਸਰ, ਭਾਰਤ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਦੀ ਮੰਗ ਨੂੰ ਹੋਰ ਉਜਾਗਰ ਕਰਨ ਲਈ ਪਟੀਸ਼ਨ ਨੂੰ ਸਪਾਂਸਰ ਕਰਨ ਲਈ ਕੰਜ਼ਰਵੇਟਿਵ ਐਮਪੀ ਬਰੈਡ ਵਿਸ ਦੇ ਹਾਲੀਆ ਯਤਨਾਂ ਦੀ ਸ਼ਲਾਘਾ ਕੀਤੀ ਹੈ। ਮੰਗ ਸੰਬੰਧੀ ਬ੍ਰਿਟੀਸ਼ ਕੋਲੰਬੀਆਂ ਸੂਬੇ ਦੇ ਸ਼ਹਿਰ ਸਰੀ ਦੇ ਵਸਨੀਕ ਅਤੇ ਫਲਾਈ ਅੰਮ੍ਰਿਤਸਰ ਦੇ ਕੈਨੇਡਾ ਤੋਂ ਬੁਲਾਰੇ ਮੋਹਿਤ ਧੰਜੂ ਵਲੋਂ ਸੰਸਦ ਵਿੱਚ ਇਕ ਈ-ਪਟੀਸ਼ਨ ਸ਼ੁਰੂ ਕੀਤੀ ਗਈ ਸੀ।
ਇਸ ਲਈ ਉਹਨਾਂ ਨੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਮਿਸ਼ਨ-ਮੈਟਸਕੀ-ਫ੍ਰੇਜ਼ਰ ਕੈਨਿਯਨ ਹਲਕੇ ਦੀ ਨੁਮਾਇੰਦਗੀ ਕਰਦੇ ਐਮ.ਪੀ. ਬਰੈਡ ਵਿਸ ਨੂੰ ਸਮਰਥਨ ਦੇਣ ਲਈ ਪਹੁੰਚ ਕੀਤੀ ਸੀ। ਐੱਮ.ਪੀ. ਬ੍ਰੈਡ ਵਿਸ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਹੈ ਕਿ “ਮੇਰੇ ਹਲਕੇ ਅਤੇ ਪੂਰੇ ਬੀ.ਸੀ. ਸੂਬੇ ਵਿੱਚ ਬਹੁਤ ਸਾਰੇ ਵਾਸੀਆਂ ਦੇ ਭਾਰਤ ਅਤੇ ਖ਼ਾਸ ਕਰਕੇ ਪੰਜਾਬ ਵਿੱਚ ਪਰਿਵਾਰਕ ਸਬੰਧ ਹਨ ਜਿਸ ਕਾਰਨ ਉਹ ਅਕਸਰ ਹਵਾਈ ਸਫ਼ਰ ਕਰਦੇ ਹਨ। ਸਾਲਾਂ ਤੋਂ ਕੀਤੀ ਜਾ ਰਹੀ ਮੰਗ ਦੇ ਬਾਵਜੂਦ ਵੈਨਕੂਵਰ ਜਾਂ ਐਬਟਸਫੋਰਡ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਅਜੇ ਵੀ ਮੌਜੂਦ ਨਹੀਂ ਹੈ।
ਇਹ ਵੀ ਪੜ੍ਹੋ : ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪੌਜੇਟਿਵ, ਖੁਦ ਨੂੰ ਕੀਤਾ ਏਕਾਂਤਵਾਸ
ਮੈਨੂੰ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੀ ਹਾਊਸ ਆਫ ਕਾਮਨਜ਼ ਈ-ਪਟੀਸ਼ਨ ਦਾ ਸਮਰਥਨ ਕਰਨ ‘ਤੇ ਮਾਣ ਹੈ, ਜਿਸ ਵਿੱਚ ਕੈਨੇਡਾ ਸਰਕਾਰ ਨੂੰ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਵਿਕਲਪਾਂ ਦੀ ਖੋਜ ਕਰਨ ਲਈ ਕਿਹਾ ਗਿਆ ਹੈ”। ਇਸ ਉਪਰੰਤ ਇਹ ਪਟੀਸ਼ਨ ਹੁਣ 11 ਫਰਵਰੀ ਤੱਕ ਪਾਰਲੀਮੈਂਟ ਦੀ ਵੈਬਸਾਈਟ ‘ਤੇ ਕੈਨੇਡਾ ਨਿਵਾਸੀਆਂ ਦੇ ਸਾਈਨ ਕਰਨ ਲਈ ਖੁੱਲੀ ਰਹੇਗੀ ਅਤੇ ਹੁਣ ਤੱਕ ਇਸ ‘ਤੇ 6500 ਤੋਂ ਵੱਧ ਸਾਈਨ ਵੀ ਕੀਤੇ ਜਾ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: