ਹੁਸ਼ਿਆਰਪੁਰ ਵਿਚ ਨਹਾਉਂਦੇ ਸਮੇਂ ਇਕ ਨੌਜਵਾਨ ਦੀ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰਨਤਾਰਨ ਦੇ ਪਿੰਡ ਬੈਂਕਾਂ ਬੇਲਰ ਵਾਸੀ 22 ਸਾਲਾ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਘਟਨਾ ਦਤਾਰਪੁਰ ਪਿੰਡ ਕੋਲ ਕੰਡੀ ਕਨਾਲ ਦੀ ਹੈ। ਹਰਪ੍ਰੀਤ ਮੁਕੇਰੀਆਂ ਵਿਚ ਇਕ ਨਿੱਜੀ ਫਾਈਨਾਂਸ ਕੰਪਨੀ ਵਿਚ ਕੰਮ ਕਰਦਾ ਸੀ। ਉਹ ਕੱਲ੍ਹ ਆਪਣੇ ਦੋਸਤਾਂ ਨਾਲ ਕਲੈਕਸ਼ਨ ਲਈ ਗਿਆ ਸੀ।
ਗਰਮੀ ਜ਼ਿਆਦਾ ਹੋਣ ਕਰਕੇ ਉਹ ਆਪਣੇ 5 ਸਾਥੀਆਂ ਨਾਲ ਨਹਿਰ ਵਿਚ ਨਹਾਉਣ ਉਤਰਿਆ। ਇਸ ਦੌਰਾਨ ਉਹ ਅਚਾਨਕ ਲਾਪਤਾ ਹੋ ਗਿਆ। ਥਾਣਾ ਤਲਵਾਰਾ ਦੇ ਐੱਸਐੱਚਓ ਸਤਪਾਲ ਸਿੰਘ ਨੇ ਦੱਲਿਆ ਕਿ ਕੱਲ੍ਹ ਤੋਂ ਹਰਪ੍ਰੀਤ ਦੀ ਭਾਲ ਜਾਰੀ ਹੀ। ਅੱਜ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਲਾਸ਼ ਨੂੰ ਨਹਿਰ ਤੋਂ ਬਰਾਮਦ ਕਰ ਲਿਆ ਗਿਆ।
ਇਹ ਵੀ ਪੜ੍ਹੋ : ਪਟਿਆਲਾ ਰੇਲਵੇ ਸਟੇਸ਼ਨ ‘ਤੇ ਟ੍ਰੇਨ ਹੇਠਾਂ ਆਉਣ ਕਾਰਨ ਕੱ.ਟਿ/ਆ ਕੁੜੀ ਦਾ ਪੈਰ, ਹਸਪਤਾਲ ਕਰਵਾਇਆ ਗਿਆ ਭਰਤੀ
ਲਾਸ਼ ਨੂੰ ਪੋਸਟਮਾਰਟਮ ਲਈ ਤਲਵਾੜਾ ਸਥਿਤ ਬੀਬੀਐੱਮਬੀ ਹਸਪਤਾਲ ਭੇਜਿਆ ਗਿਆ ਹੈ। ਐੱਸਐੱਚਓ ਨੇ ਨੌਜਵਾਨਾਂ ਤੇ ਬੱਚਿਆਂ ਨੂੰ ਨਹਿਰ ਵਿਚ ਨਹਾਉਣ ਤੋਂ ਬਚਣ ਦੀ ਅਪੀਲ ਕੀਤੀ ਹੈ। ਉੁਨ੍ਹਾਂ ਕਿਹਾ ਕਿ ਨਹਿਰ ਦਾ ਵਹਾਅ ਤੇਜ਼ ਹੁੰਦਾ ਹੈ। ਇਸ ਤੋਂ ਪਹਿਲਾਂ ਵੀ ਕਈ ਲੋਕਾਂ ਦੀ ਡੁੱਬਣ ਨਾਲ ਜਾਨ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: