ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਸ਼ਨੀਵਾਰ ਨੂੰ ਜੈਪੁਰ ਵਿੱਚ ਉੱਤਰ ਖੇਤਰੀ ਕੌਂਸਲ ਦੀ 30ਵੀਂ ਬੈਠਕ ਦੀ ਪ੍ਰਧਾਨਗੀ ਕੀਤੀ ਗਈ, ਜਿਸ ਵਿੱਚ ਪੰਜਾਬ, ਹਰਿਆਣਾ ਤੇ ਯੂਪੀ ਸਣੇ ਭਾਰਤ ਦੇ ਅੱਠ ਸੂਬਿਆਂ ਦੇ ਨੁਮਾਇੰਦਿਆਂ ਵਜੋਂ ਮੁੱਖ ਮੰਤਰੀ ਤੇ ਉਪ ਰਾਜਪਾਲ ਸ਼ਾਮਲ ਹੋਏ। ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਗਵੰਤ ਮਾਨ ਦੀ ਥਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼ਾਮਲ ਹੋਏ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਠਕ ਵਿੱਚ BBMB ਮੈਂਬਰ ਸ਼ਕਤੀ ਦੀ ਨਿਯੁਕਤੀ ਵਿੱਚ ਸੋਧਾਂ ਦਾ ਤਿੱਖਾ ਵਿਰੋਧ ਕੀਤਾ ਗਿਆ, ਜੋ ਕਿ ਪੰਜਾਬ ਦਾ ਹੱਕ ਸੀ।
ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਕਿਹਾ ਗਿਆ ਕਿ SYL ਅਤੇ ਰਾਜਸਥਾਨ ਨੂੰ ਹੋਰ ਪਾਣੀ ਦੇਣਾ ਸੰਭਵ ਨਹੀਂ ਕਿਉਂਕਿ ਪੰਜਾਬ ਖੁਦ ਪਾਣੀ ਦੀ ਭਾਰੀ ਕਮੀ ਦਾ ਸਾਹਮਣਾ ਕਰ ਰਿਹਾ ਹੈ। ਇਸ ਤੋਂ ਇਲਾਵਾ ਪਾਣੀ ਦੀ ਮੁੜ ਪਹੁੰਚ ਲਈ ਨਵੇਂ ਵਾਟਰ ਟ੍ਰਿਬਿਊਨਲ ਦੀ ਮੰਗ ਕੀਤੀ ਗਈ।
ਦੱਸਣਯੋਗ ਹੈ ਕਿ ਕੌਂਸਲ ਦੀ ਮੀਟਿੰਗ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਪੰਜਾਬ, ਰਾਜਸਥਾਨ, ਦਿੱਲੀ ਤੇ ਕੇਂਦਰ ਸ਼ਾਸਿਤ ਸੂਬਾ ਚੰਡੀਗੜ੍ਹ ਸ਼ਾਮਲ ਹੋਏ। ਮਿਲੀ ਜਾਣਕਾਰੀ ਮੁਤਾਬਕ ਬੈਠਕ ਵਿੱਚ ਅੰਦਰੂਨੀ ਸੁਰੱਖਿਆ, ਸੜਕ, ਟਾਂਸਪੋਰਟ, ਉਦਯੋਗ, ਪਾਣੀ, ਬਿਜਲੀ ਤੇ ਆਮ ਹਿੱਤਾਂ ਦੇ ਹੋਰ ਮੁੱਦਿਆਂ ‘ਤੇ ਚਰਚਾ ਹੋਈ।
ਵੀਡੀਓ ਲਈ ਕਲਿੱਕ ਕਰੋ -: