ਹਰਿਆਣਾ ਦੇ ਰੇਵਾੜੀ ‘ਚ ਦਿੱਲੀ-ਜੈਪੁਰ ਹਾਈਵੇਅ ‘ਤੇ ਖੜ੍ਹੇ ਟਰੱਕ ਨਾਲ ਇਕ ਕੈਂਟਰ ਦੀ ਪਿੱਛਿਓਂ ਟੱਕਰ ਹੋ ਗਈ। ਇਸ ਟੱਕਰ ਕਾਰਨ ਕੈਂਟਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਸਵਾਰੀਆਂ ਜ਼ਖਮੀ ਹੋ ਗਈਆਂ। ਜਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਥਾਣਾ ਬਾਵਲ ਦੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ‘ਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸਵੇਰੇ ਇੱਕ ਕੈਂਟਰ ਜੈਪੁਰ ਤੋਂ ਦਿੱਲੀ ਵੱਲ ਜਾ ਰਿਹਾ ਸੀ। ਰਸਤੇ ਵਿੱਚ ਸਬਾਨ ਪੁਲ ਨੇੜੇ ਸੜਕ ਕਿਨਾਰੇ ਖੜ੍ਹੇ ਟਰੱਕ ਵਿੱਚ ਕੈਂਟਰ ਦੀ ਪਿੱਛਿਓਂ ਟੱਕਰ ਹੋ ਗਈ। ਹਾਦਸੇ ‘ਚ ਕੈਂਟਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਸ ‘ਚ ਸਵਾਰ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਇਸ ਦੇ ਨਾਲ ਹੀ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਦੋਵੇਂ ਨੌਜਵਾਨਾਂ ਨੂੰ ਇਲਾਜ਼ ਲਈ ਬਾਵਲ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਸੋਨੇ ਨੇ ਰਚਿਆ ਇਤਿਹਾਸ, ਪਹਿਲੀ ਵਾਰ ਸੋਨੇ ਦੀ ਕੀਮਤ 60,000 ਰੁਪਏ ਪ੍ਰਤੀ 10 ਗ੍ਰਾਮ ਦੇ ਪਾਰ
ਘਟਨਾ ਦੀ ਸੂਚਨਾ ਮਿਲਣ ‘ਤੇ ਬਾਅਦ ਪੁਲਿਸ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਕੈਂਟਰ ਅਤੇ ਟਰੱਕ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਕੈਂਟਰ ਚਾਲਕ ਦੀ ਲਾਸ਼ ਨੂੰ ਬਾਵਲ CHC ਵਿਚ ਰਖਵਾਇਆ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: