ਹਰਿਆਣਾ ਦੇ ਰੋਹਤਕ ‘ਚ ਹਿਸਾਰ-ਦਿੱਲੀ ਹਾਈਵੇ ‘ਤੇ ਦੇਰ ਰਾਤ ਇਕ ਕੈਂਟਰ ਨੇ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਪਿਕਅੱਪ ਸੜਕ ਕਿਨਾਰੇ ਪਲਟ ਗਿਆ। ਜਿਸ ਵਿੱਚ ਉੱਤਰ ਪ੍ਰਦੇਸ਼ ਦੇ 2 ਸ਼ਰਧਾਲੂਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਰੀਬ 24 ਲੋਕ ਗੰਭੀਰ ਜ਼ਖਮੀ ਹੋ ਗਏ।
ਜਾਣਕਾਰੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲੇ ਦੇ ਮੋਦੀ ਨਗਰ ਦੇ ਰਹਿਣ ਵਾਲੇ 24 ਤੋਂ ਜ਼ਿਆਦਾ ਸ਼ਰਧਾਲੂ ਰਾਜਸਥਾਨ ਦੇ ਬਾਗੜ ‘ਚ ਪੂਜਾ ਲਈ ਜਾ ਰਹੇ ਸਨ। ਜਦੋਂ ਉਹ ਅੱਧੀ ਰਾਤ ਨੂੰ ਮਹਿਮ ਦੇ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਹਾਦਸੇ ਦਾ ਸ਼ਿਕਾਰ ਹੋ ਗਏ। ਕੈਂਟਰ ਦੀ ਲਪੇਟ ‘ਚ ਆਉਣ ਕਾਰਨ ਪਿਕਅੱਪ ਪਲਟ ਗਿਆ ਅਤੇ ਸਵਾਰਾਂ ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ‘ਚ ਜ਼ਖਮੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਇੱਥੇ ਅਜੇ ਵੀ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਵੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਮ੍ਰਿਤਕਾਂ ਦੀ ਪਛਾਣ 70 ਸਾਲਾ ਗਾਇਤਰੀ ਅਤੇ 40 ਸਾਲਾ ਬਿਜੇਂਦਰ ਵਾਸੀ ਮੋਦੀ ਨਗਰ, ਗਾਜ਼ੀਆਬਾਦ ਵਜੋਂ ਹੋਈ ਹੈ। ਐਸਐਚਓ ਰਮੇਸ਼ ਕੁਮਾਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲੀਸ ਟੀਮ ਭੇਜ ਦਿੱਤੀ ਗਈ ਹੈ। ਹਸਪਤਾਲ ਜਾ ਕੇ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਕੀਤੀ ਜਾ ਰਹੀ ਹੈ।