ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਕੈਬਨਿਟ ਮੰਤਰੀ ਚੌਧਰੀ ਰਾਧਾ ਕ੍ਰਿਸ਼ਨ (90) ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਚੌਧਰੀ ਰਾਧਾ ਕ੍ਰਿਸ਼ਨ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਅੱਜ ਉਨ੍ਹਾਂ ਦਾ ਆਪਣੇ ਜੱਦੀ ਪਿੰਡ ਖੂਈ ਖੇੜਾ (ਫਾਜ਼ਿਲਕਾ) ਵਿਖੇ ਲੰਮੀ ਬੀਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।
ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ ਮੈਨੂੰ ਚੌਧਰੀ ਰਾਧਾ ਕ੍ਰਿਸ਼ਨ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜਿਨ੍ਹਾਂ ਨੇ ਸਰਹੱਦੀ ਜ਼ਿਲੇ ਫਿਰੋਜ਼ਪੁਰ ਦੇ ਵਿਕਾਸ ਅਤੇ ਇਸਦੇ ਲੋਕਾਂ ਦੀ ਭਲਾਈ ਲਈ ਉੱਘਾ ਯੋਗਦਾਨ ਪਾਇਆ।’’ ਮੁੱਖ ਮੰਤਰੀ ਨੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਦੀ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਘੁੰਮਣ ਲਈ ਦਿੱਲੀ ਲਈ ਨਿਕਲ ਗਈਆਂ ਚਾਰ ਨਾਬਾਲਗ ਲੜਕੀਆਂ, ਪੁਲਿਸ ਨੇ ਬਰਾਮਦ ਕਰਕੇ ਕੀਤਾ ਪਰਿਵਾਰ ਦੇ ਹਵਾਲੇ