ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਸੂਬੇ ਵਿੱਚ ਭਿਆਨਕ ਤਕਰਾਰਬਾਜ਼ੀ ਲਈ ਕਾਂਗਰਸ ਹਾਈ ਕਮਾਂਡ ਵੱਲੋਂ ਜੋ ਵੀ ਫੈਸਲਾ ਲਿਆ ਜਾਵੇਗਾ, ਨੂੰ ਸਵੀਕਾਰ ਕੀਤਾ ਜਾਵੇਗਾ।
ਇਹ ਪੁੱਛੇ ਜਾਣ ‘ਤੇ ਕਿ ਕੀ ਨਵਜੋਤ ਸਿੱਧੂ ਲਈ ਕਿਸੇ ਅਹਿਮ ਅਹੁਦੇ ‘ਤੇ ਕੋਈ ਐਲਾਨ ਕੀਤਾ ਜਾਵੇਗਾ, ਕੈਪਟਨ ਨੇ ਜਵਾਬ ਦਿੱਤਾ ਕਿ ਮੈਨੂੰ ਸਿੱਧੂ ਬਾਰੇ ਕੁਝ ਨਹੀਂ ਪਤਾ। ਆਪਣੇ ਸਭ ਤੋਂ ਵੱਡੇ ਚੁਣੌਤੀਕਾਰ ਨਵਜੋਤ ਸਿੰਘ ਸਿੱਧੂ ਬਾਰੇ ਮੁੱਖ ਮੰਤਰੀ ਨੇ ਕੁਝ ਨਹੀਂ ਦੱਸਿਆ। ਕੈਪਟਨ ਅਮਰਿੰਦਰ ਨੇ ਪੱਤਰਕਾਰਾਂ ਨੂੰ ਸਿਰਫ ਇੰਨਾ ਹੀ ਕਿਹਾ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਜੋ ਵੀ ਫੈਸਲਾ ਲਿਆ ਜਾਂਦਾ ਹੈ, ਅਸੀਂ ਉਸ ਨੂੰ ਸਵੀਕਾਰ ਕਰਾਂਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਜੈ ਇੰਦਰ ਸਿੰਗਲਾ ਦੇ ਨਾਂ ਦੀ ਪ੍ਰਧਾਨਗੀ ਦੀ ਵਕਾਲਤ ਵੀ ਕੀਤੀ ਗਈ ਤੇ ਲਾਲ ਸਿੰਘ ਤੇ ਚੌਧਰੀ ਸੰਤੋਖ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਬਣਾਉਣ ‘ਤੇ ਵਿਚਾਰਿਆ ਗਿਆ।
ਦੱਸ ਦੇਈਏ ਕਿ 30 ਜੂਨ ਨੂੰ ਨਵਜੋਤ ਸਿੰਘ ਸਿੱਧੂ ਨੇ ਨਵੀਂ ਦਿੱਲੀ ਵਿੱਚ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ, ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਮੈਂ ਸਿੱਧੂ ਨੂੰ ਉਨ੍ਹਾਂ ਨੂੰ ਮਿਲਣ ਲਈ ਨਹੀਂ ਬੁਲਾਇਆ। ਪਰ ਬਾਅਦ ਵਿੱਚ ਦੋਵਾਂ ਆਗੂਆਂ ਦੀ ਮੁਲਾਕਤ ਹੋਈ ਸੀ। ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਵਿਚਾਲੇ ਇਹ ਪਹਿਲਾ ਮੌਕਾ ਹੈ ਜਦੋਂ ਸੋਨੀਆ ਗਾਂਧੀ ਪੰਜਾਬ ਦੇ ਕਿਸੇ ਨੇਤਾ ਨਾਲ ਮੁਲਾਕਾਤ ਕਰ ਰਹੀ ਹਨ। ਪੰਜਾਬ ਕਾਂਗਰਸ ਦੇ ਆਗੂਆਂ ਦੀਆਂ ਨਜ਼ਰਾਂ ਇਸ ਗੱਲ ਨੂੰ ਲੈ ਕੇ ਸੋਨੀਆ ਗਾਂਧੀ ’ਤੇ ਟਿਕ ਗਈਆਂ ਹਨ ਕਿ ਉਹ ਕਲੇਸ਼ ਨੂੰ ਖ਼ਤਮ ਕਰਨ ਲਈ ਕੀ ਫਾਰਮੂਲਾ ਕੱਢਦੀ ਹਨ।