ਅਕਾਲੀ-ਭਾਜਪਾ ਗਠਜੋੜ ਦੀ ਚਰਚਾ ਵਿਚਾਲੇ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਆਗੂ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਇਹ ਮੁਲਾਕਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਅਕਾਲੀ-ਭਾਜਪਾ ਗਠਜੋੜ ‘ਤੇ ਵੀ ਦੋਵਾਂ ਵੱਲੋਂ ਵਿਚਾਰ-ਚਰਚਾ ਕੀਤੀ ਗਈ ਹੈ।
ਦੱਸ ਦੇਈਏ ਕਿ ਮੀਟਿੰਗ ਵਿਚ ਦੋਵਾਂ ਵਿਚਾਲੇ ਬਹੁਤ ਸਾਰੇ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਪਹਿਲਾਂ ਕੈਪਟਨ ਵੱਲੋਂ PM ਮੋਦੀ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਤੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ ਸੀ। ਚੋਣ ਜ਼ਾਬਤਾ ਲੱਗਣ ਨੂੰ ਕੁਝ ਦਿਨ ਹੀ ਬਾਕੀ ਹੈ। ਇਨ੍ਹਾਂ ਸਭ ਦੇ ਦਰਮਿਆਨ ਭਾਜਪਾ ਆਗੂ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਰਕਾਰ ਨੇ ਦਿੱਤੀ ਵੱਡੀ ਰਾਹਤ, ਫ੍ਰੀ ਵਿਚ ਆਧਾਰ ਕਾਰਡ ਅਪਡੇਟ ਦੀ ਤਰੀਕ ‘ਚ ਕੀਤਾ ਵਾਧਾ
ਇਕ ਪਾਸੇ ਕਿਹਾ ਜਾ ਰਿਹਾ ਸੀ ਕਿ ਅਕਾਲੀ-ਭਾਜਪਾ ਵਲੋਂ ਗਠਜੋੜ ਕੀਤਾ ਜਾ ਸਕਦਾ ਹੈ ਪਰ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ। ਸੁਨੀਲ ਜਾਖੜ ਨੇ ਵੀ ਕਿਹਾ ਸੀ ਕਿ ਦੋਵਾਂ ਵਿਚਾਲੇ ਗਠਜੋੜ ਹੋਣਾ ਚਾਹੀਦਾ ਹੈ ਪਰ ਇਸ ਨੂੰ ਲੈ ਕੇ ਅਜੇ ਤੱਕ ਸਸਪੈਂਸ ਬਰਕਰਾਰ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਭਾਜਪਾ ਉਮੀਦਵਾਰਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: