ਪੰਜਾਬੀ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਆਪਣਾ ਅਤੇ ਆਪਣੇ ਮੰਤਰੀ ਮੰਡਲ ਦਾ ਅਸਤੀਫਾ ਸੌਂਪ ਦਿੱਤਾ ਹੈ। ਉਹ ਹੁਣ ਤੋਂ ਕੁਝ ਮਿੰਟਾਂ ਵਿੱਚ ਰਾਜ ਭਵਨ ਦੇ ਗੇਟ ‘ਤੇ ਮੀਡੀਆ ਨੂੰ ਸੰਬੋਧਨ ਕਰਨਗੇ।
ਦੱਸ ਦੇਈਏ ਕਿ 40 ਵਿਧਾਇਕਾਂ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਰੁੱਧ ਮੋਰਚਾ ਖੋਲ੍ਹਣ ਤੋਂ ਬਾਅਦ ਪਾਰਟੀ ਨੇ ਸ਼ਨੀਵਾਰ ਨੂੰ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸ਼ਾਮ 5 ਵਜੇ ਹੋਣੀ ਹੈ। ਪਰ ਸੂਤਰਾਂ ਦਾ ਕਹਿਣਾ ਹੈ ਕਿ ਉਸ ਤੋਂ ਪਹਿਲਾ ਹੀ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਮਾਨਹਾਨੀ ਮਾਮਲੇ ‘ਚ ਆਪ ਨੇਤਾ ਸੰਜੇ ਸਿੰਘ ਲੁਧਿਆਣਾ ਅਦਾਲਤ ‘ਚ ਹੋਏ ਪੇਸ਼, ਅਗਲੀ ਸੁਣਵਾਈ 1 ਅਕਤੂਬਰ ਨੂੰ
ਇਸ ਦੌਰਾਨ ਵਿਧਾਇਕ ਦਲ ਦੀ ਬੈਠਕ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਪਾਰਟੀ ਹਾਈਕਮਾਂਡ ਨੇ ਚੇਨਈ ਤੋਂ ਚੰਡੀਗੜ੍ਹ ਬੁਲਾਇਆ ਹੈ। ਕੁਝ ਸਮਾਂ ਪਹਿਲਾਂ ਜਾਖੜ ਨੇ ਟਵੀਟ ਕਰਕੇ ਰਾਹੁਲ ਗਾਂਧੀ ਦੇ ਪੰਜਾਬ ਬਾਰੇ ਫੈਸਲੇ ਦਾ ਸਵਾਗਤ ਕੀਤਾ ਸੀ।
ਇਸ ਦੇ ਨਾਲ ਹੀ ਇਹ ਕਿਆਸਅਰਾਈਆਂ ਵੀ ਲਗਾਈਆਂ ਜਾ ਰਹੀਆਂ ਹਨ ਕਿ ਹਾਈਕਮਾਂਡ ਜਾਖੜ ਨੂੰ ਨਵਜੋਤ ਸਿੱਧੂ ਦੀ ਥਾਂ ਸੂਬਾ ਇਕਾਈ ਦੀ ਜ਼ਿੰਮੇਵਾਰੀ ਸੌਂਪ ਸਕਦੀ ਹੈ ਕਿਉਂਕਿ ਸਿੱਧੂ ਪੰਜਾਬ ਕਾਂਗਰਸ ਦੇ ਸਮੁੱਚੇ ਵਿਵਾਦ ਦਾ ਮੁੱਖ ਕਾਰਨ ਰਹੇ ਹਨ ਅਤੇ ਜੇਕਰ ਸਰਕਾਰ ਇਸ ਸਮੇਂ ਡਿੱਗਦੀ ਹੈ ਜਾਂ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਭਾਂਡਾ ਨਵਜੋਤ ਸਿੱਧੂ ਦੇ ਸਿਰ ਹੀ ਭੱਜੇਗਾ।