Captain announces employment : ਪਟਿਆਲਾ : ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਵਿੱਚ ਆਪਣੀ ਟਰੈਕਟਰ ਯਾਤਰਾ ਦੀ ਸਮਾਪਤੀ ’ਤੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ। ਇਸ ਦੌਰਾਨ ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਅਤੇ ਖੇਤੀਬਾੜੀ ਨੀਤੀ ਦੇ ਸੰਬੰਧ ਵਿੱਚ ਕੇਂਦਰ ਸਰਕਾਰ ’ਤੇ ਹਮਲਾ ਕੀਤਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵੱਡਾ ਐਲਾਨ ਕੀਤਾ। ਰਾਹੁਲ ਗਾਂਧੀ ਦੇ ਟਰੈਕਟਰ ਦੌਰੇ ਦੇ ਆਖਰੀ ਦਿਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜ ਵਿੱਚ ਇਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਐਲਾਨ ਦਾ ਸਵਾਗਤ ਕੀਤਾ। ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਨੌਕਰੀਆਂ ਪੈਦਾ ਕਰਨਾ ਬਹੁਤ ਚੁਣੌਤੀ ਭਰਿਆ ਹੈ। ਇਹ ਕਦਮ ਚੁੱਕ ਕੇ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਸੈਕਟਰ ਤੋਂ ਸਿੱਧੇ ਅਤੇ ਅਸਿੱਧੇ ਢੰਗ ਨਾਲ ਰੋਜ਼ਗਾਰ ਦੇ ਬਹੁਤ ਸਾਰੇ ਮੌਕੇ ਪੈਦਾ ਕੀਤੇ ਜਾ ਸਕਦੇ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਖੇਤੀਬਾੜੀ ਅਤੇ ਕਿਸਾਨਾਂ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ। ਇਹ ਬਹੁਤ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਤੋਂ ਰੋਜ਼ਗਾਰ ਖੋਹ ਚੁੱਕੀ ਹੈ ਅਤੇ ਕਿਸਾਨਾਂ ਨੂੰ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਕਾਂਗਰਸ ਅਜਿਹਾ ਨਹੀਂ ਹੋਣ ਦੇਵੇਗੀ। ਅਸੀਂ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਨਾਲ ਹਾਂ। ਤੁਹਾਨੂੰ ਦੱਸ ਦੇਈਏ ਕਿ ਅੱਜ ਰਾਹੁਲ ਗਾਂਧੀ ਪੰਜਾਬ ਵਿੱਚ ਆਪਣੀ ਟਰੈਕਟਰ ਯਾਤਰਾ ਖ਼ਤਮ ਕਰਕੇ ਹਰਿਆਣਾ ਵਿੱਚ ਦਾਖਲ ਹੋਣਗੇ।