Captain announces Rs 50 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ ਕਿ ਕੋਰੋਨਾ ਖ਼ਿਲਾਫ਼ ਲੜਾਈ ਵਿੱਚ ਮਰਨ ਵਾਲੇ ਪੰਜਾਬ ਦੇ ਕਰਮਚਾਰੀਆਂ ਦੇ ਪਰਿਵਾਰ ਨੂੰ 50 ਲੱਖ ਐਕਸ ਗਰੇਸੀਆ ਗਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਲੜਾਈ ਵਿਚ ਪੰਜਾਬ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਰੁਪਏ ਦਾ ਐਕਸਗ੍ਰੇਸ਼ੀਆ ਗ੍ਰਾਂਟ ਵਜੋਂ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮ੍ਰਿਤਕ ਕਰਮਚਾਰੀ ਭਾਵੇਂ ਰੈਗੂਲਰ ਹੋਵੇ ਜਾਂ ਠੇਕੇ ‘ਤੇ ਜਾਂ ਫਿਰ ਆਊਟਸੋਰਸ ਕੰਮ ਕਰਦਾ ਹੋਵੇ, ਉਸ ਨੂੰ ਇਹ ਸਹੂਲਤ ਪੰਜਾਬ ਸਰਕਾਰ ਵਲੋਂ ਦੇਣੀ ਯਕੀਨੀ ਹੈ।
ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ‘ਤੇ ਕੋਰੋਨਾ ਵਿਰੁੱਧ ਜੰਗ ਲੜਨ ਵਾਲਿਆਂ ਲਈ ਵੱਡੇ ਫੈਸਲੇ ਲਏ ਜਾ ਰਹੇ ਹਨ ਤਾਂ ਜੋ ਉਹ ਪੂਰੇ ਉਤਸ਼ਾਹ ਅਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨੂੰ ਨਿਭਾਉਣ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਫੈਸਾਲ ਲਿਆ ਗਿਆ ਕਿ ਜੇਕਰ ਕੋਰੋਨਾ ਖਿਲਾਫ ਲੜਾਈ ਦੌਰਾਨ ਕਿਸੇ ਸਰਕਾਰੀ ਮੁਲਾਜ਼ਮ ਦੀ ਮੌਤ ਹੋ ਜਾਂਦੀ ਹੈ ਤਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 50 ਲੱਖ ਐਕਸ ਗ੍ਰੇਸ਼ੀਆ ਦਿੱਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਵਿਚ ਜਿਹੜੇ ਵੀ ਮੁਲਾਜ਼ਮ ਲੜਾਈ ਲੜ ਰਹੇ ਹਨ, ਉਨ੍ਹਾਂ ਨਾਲ ਪੰਜਾਬ ਸਰਕਾਰ ਹਮੇਸ਼ਾ ਖੜ੍ਹੀ ਹੈ ਤੇ ਸੂਬੇ ਵਲ ਹਰ ਸੰਭਵ ਮਦਦ ਉਨ੍ਹਾਂ ਨੂੰ ਦਿੱਤੀ ਜਾਵੇਗੀ।