ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।
ਕੈਪਟਨ ਨੇ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਇਹ ਇੱਕ ਟਿਕਿਆ ਰਹਿਣ ਵਾਲਾ ਬੰਦਾ ਨਹੀਂ ਹੈ ਅਤੇ ਨਾ ਹੀ ਸਰਹੱਦੀ ਸੂਬੇ ਲਈ ਸਹੀ ਹੈ। ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਹਾਲਾਂਕਿ ਉਨ੍ਹਾਂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ। ਅੱਜ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਅਤੇ ਕੁੱਝ ਘੰਟਿਆਂ ਬਾਅਦ, ਸਿੱਧੂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨਾਲ ਕਈ ਮਹੀਨਿਆਂ ਦੀ ਸਿਆਸੀ ਲੜਾਈ ਤੋਂ ਬਾਅਦ ਕੁਝ ਦਿਨ ਪਹਿਲਾ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੀ ਗੱਦੀ ਸੌਂਪੀ ਗਈ ਸੀ। ਨਵਜੋਤ ਸਿੱਧੂ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਹੀ ਕੈਪਟਨ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਨੇ ਕੈਪਟਨ ਦੇ ਦਿੱਲੀ ਦੌਰੇ ‘ਤੇ ਦਿੱਤਾ ਸਪੱਸ਼ਟੀਕਰਨ, ਕਿਹਾ…
ਪਰ ਹੁਣ ਸਿੱਧੂ ਨੇ ਕਾਂਗਰਸ ਦੀ ਸਿਆਸਤ ਵਿੱਚ ਇੱਕ ਨਵਾਂ ਮੋੜ ਲਿਆ ਦਿੱਤਾ ਹੈ। ਕੈਪਟਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਨੇ ਵੀ ਆਪਣਾ ਅਹੁਦਾ ਛੱਡ ਦਿੱਤਾ ਹੈ।