ਅੱਜ ਦੁਪਹਿਰ ਲਗਭਗ 1 ਵਜੇ ਰੇਲ ਕੋਚ ਫੈਕਟਰੀ ਕਪੂਰਥਲਾ ਨੇੜੇ ਲਗਭਗ 200 ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੰਦਭਾਗੀ ਘਟਨਾ ‘ਤੇ ਖੇਦ ਪ੍ਰਗਟ ਕੀਤਾ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਪ੍ਰਭਾਵਤ ਪਰਿਵਾਰਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਕਿਹਾ ਹੈ।
ਦੱਸ ਦੇਈਏ ਕਿ ਬੁੱਧਵਾਰ ਬਾਅਦ ਦੁਪਹਿਰ ਅਚਾਨਕ ਚਿੰਗਾੜੀ ਨਾਲ ਭੜਕੀ ਅੱਗ ਨੇ ਸੈਂਕੜੇ ਪਰਿਵਾਰਾਂ ਦੀ ਰੋਜ਼ੀ-ਰੋਟੀ ਖੋਹ ਲਈ। ਉਨ੍ਹਾਂ ਦਾ ਸਾਲਾਂ ਦੀ ਮਿਹਨਤ ਨਾਲ ਜਮ੍ਹਾ ਕੀਤਾ ਹੋਇਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅਜੇ ਤੱਕ ਕਿਸੇ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਮਿਲੀ ਹੈ। ਹਾਲਾਂਕਿ ਅੱਗ ਨਾਲ ਝੁੱਗੀਆਂ ‘ਚ ਪਿਆ ਸਾਮਾਨ, ਨਕਦੀ ਸਾਰਾ ਕੁਝ ਸੜ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਸਖਤ ਮਿਹਨਤ ਤੋਂ ਬਾਅਦ ਅੱਗ ਬੁਝਾਈ। ਅੱਗ ਲਗਭਗ ਦੋ ਕਿਲੋਮੀਟਰ ਦੇ ਖੇਤਰ ਵਿੱਚ ਫੈਲ ਗਈ। ਚੰਗਿਆੜੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ ਕਾਰਨ ਹੋਏ ਨੁਕਸਾਨ ਨੂੰ ਕਾਫ਼ੀ ਦੱਸਿਆ ਗਿਆ ਹੈ। ਉਸੇ ਸਮੇਂ ਸ਼ਹਿਰ ਵਿਚ ਅਸਮਾਨ ਵਿਚ ਕਾਲਾ ਧੂੰਆਂ ਆਇਆ, ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ।
ਇਹ ਵੀ ਪੜ੍ਹੋ : ਪੰਜਾਬ ‘ਚ ਘੱਟ ਹੋਈ ਕੋਰੋਨਾ ਕੇਸਾਂ ਦੀ ਗਿਣਤੀ, 4124 ਨਵੇਂ ਮਾਮਲਿਆਂ ਸਣੇ 186 ਦੀ ਗਈ ਜਾਨ