ਕੈਪਟਨ ਅਮਰਿੰਦਰ ਸਿੰਘ ਵੱਲੋਂ ਜਦੋਂ ਤੋਂ ਆਪਣੀ ਵੱਖਰੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਤੇ ਉਦੋਂ ਤੋਂ ਪੰਜਾਬ ਦੀ ਸਿਆਸਤ ਵਿਚ ਉਥਲ-ਪੁਥਲ ਮਚੀ ਹੋਈ ਹੈ। ਕੈਪਟਨ ਨੇ ਪੰਜਾਬ ਵਿਚ ਗਠਜੋੜ ਦਾ ਸੁਪਨਾ ਦੇਖ ਰਹੀ ਭਾਜਪਾ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਕਿਸਾਨਾਂ ਦੇ ਸਮਰਥਨ ਵਿਚ ਆਵਾਜ਼ ਬੁਲੰਦ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਕੈਪਟਨ ਨੇ ਭਾਜਪਾ ਨਾਲ ਗਠਜੋੜ ਲਈ ਸ਼ਰਤ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਕਿਸਾਨਾਂ ਦੇ ਮੁੱਦੇ ਨੂੰ ਹੱਲ ਕਰੇ, ਫਿਰ ਹੀ ਅਸੀਂ ਭਾਜਪਾ ਨਾਲ ਕਿਸੇ ਵੀ ਸਿਆਸੀ ਸਾਂਝੀਦਾਰੀ ਬਾਰੇ ਚਰਚਾ ਕਰਾਂਗੇ।
ਭਾਜਪਾ ਦੇ ਕਈ ਆਗੂ ਇਥੋਂ ਤੱਕ ਕਿ ਪੰਜਾਬ ਬੀਜੇਪੀ ਇੰਚਾਰਜ ਵੀ ਕੈਪਟਨ ਦੀ ਨਵੀਂ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਉਤਾਵਲੇ ਹਨ। ਭਾਜਪਾ ਨੂੰ ਇਹ ਹੈ ਕਿ ਕੈਪਟਨ ਦੇ ਨਾਲ ਆਉਣ ਨਾਲ ਉਨ੍ਹਾਂ ਨੂੰ ਪੰਜਾਬ ਵਿਚ ਵੱਡਾ ਚਿਹਰਾ ਮਿਲ ਜਾਵੇਗਾ ਤੇ ਇਸ ਨਾਲ ਉਹ ਸਿਆਸੀ ਜ਼ਮੀਨ ਬਣਾ ਸਕਣਗੇ।
ਮੰਨਿਆ ਜਾ ਰਿਹਾ ਹੈ ਕਿ ਕਿਸਾਨੀ ਮਸਲੇ ਦਾ ਹੱਲ ਨਿਕਲ ਸਕਦਾ ਹੈ ਤਾਂ ਜੋ ਭਾਜਪਾ ਪੰਜਾਬ ਵਿਚ ਆਸਾਨੀ ਨਾਲ ਚੋਣਾਂ ਲੜ ਸਕਣ। ਇਹ ਦੇਖਣਾ ਹੋਵੇਗਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਕੈਪਟਨ ਦੀ ਸ਼ਰਤ ਉਤੇ ਗੌਰ ਕਰਦਾ ਹੈ ਜਾਂ ਨਹੀਂ। ਗੌਰਤਲਬ ਹੈ ਕਿ ਪਿਛਲੇ ਦਿਨੀਂ ਕੈਪਟਨ ਨੇ ਦਿੱਲੀ ਵਿਚ ਪੀ. ਐੱਮ. ਮੋਦੀ ਤੇ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ।