ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮਲਪ੍ਰੀਤ ਕੌਰ ਨੂੰ ਫਾਈਨਲ ਵਿੱਚ ਪਹੁੰਚਣ ਲਈ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਕਮਲਪ੍ਰੀਤ ਕੌਰ ਤੁਸੀਂ ਪਹਿਲਾਂ ਹੀ ਚੈਂਪੀਅਨ ਅਥਲੀਟ ਹੋ। ਮੈਨੂੰ ਯਕੀਨ ਹੈ ਕਿ ਤੁਹਾਡੀ ਮਿਹਨਤ ਨਾਲ ਭਾਰਤ ਅਥਲੀਟ ਵਿੱਚ ਆਪਣਾ ਪਹਿਲਾ ਤਗਮਾ ਹਾਸਲ ਕਰੇਗਾ। ਫਾਈਨਲ ਲਈ ਸ਼ੁਭਕਾਮਨਾਵਾਂ।
ਇਸ ਤੋਂ ਪਹਿਲਾਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੌਰ ਨੂੰ ਫਾਈਨਲ ਵਿੱਚ ਪਹੁੰਚਣ ਲਈ ਵਧਾਈ ਦਿੱਤੀ ਸੀ। ਉਨ੍ਹਾਂ ਨੇ ਟਵੀਟ ਕੀਤਾ, “ਫਾਈਨਲ ਲਈ ਕੁਆਲੀਫਾਈ ਕਰਨ ਲਈ ਕਮਲਪ੍ਰੀਤ ਕੌਰ ਨੂੰ ਵਧਾਈ। ਸਾਨੂੰ ਤੁਹਾਡੇ ‘ਤੇ ਮਾਣ ਹੈ। ਇਸੇ ਲੈਅ ਨੂੰ ਜਾਰੀ ਰਖਨਾ, ਮੈਨੂੰ ਯਕੀਨ ਹੈ ਕਿ ਤੁਸੀਂ ਬਹੁਤ ਮਿਹਨਤ ਨਾਲ ਓਲੰਪਿਕ ਖੇਡਾਂ ਵਿੱਚ ਤਗਮਾ ਜਿੱਤੋਗੇ।
ਦੱਸਣੋਗ ਹੈ ਕਿ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਕਾਰਨ, ਉਸਨੇ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਕਮਲਜੀਤ ਨੇ ਤੀਜੀ ਕੋਸ਼ਿਸ਼ ਵਿੱਚ 64 ਮੀਟਰ ਦੀ ਥਰੋਅ ਨਾਲ ਫਾਈਨਲ ਵਿੱਚ ਜਗ੍ਹਾ ਬਣਾਈ ਹੈ। ਜੇ ਕੋਮਲਪ੍ਰੀਤ ਹੀ ਪ੍ਰਦਰਸ਼ਨ ਦੁਹਰਾਉਂਦੀ ਹੈ, ਤਾਂ ਉਹ ਅਥਲੈਟਿਕਸ ਵਿੱਚ ਮੈਡਲ ਪ੍ਰਾਪਤ ਕਰਨ ਵਾਲੀ ਪਹਿਲੀ ਭਾਰਤੀ ਬਣ ਜਾਵੇਗੀ।
ਇਹ ਵੀ ਪੜ੍ਹੋ : ਡਿਸਕਸ ਥ੍ਰੋ ‘ਚ ਇਤਿਹਾਸ ਰਚਣ ਵਾਲੀ ਕਮਲਪ੍ਰੀਤ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ ਦੇ OSD, ਸਾਬਕਾ CM ਵੱਲੋਂ ਦਿੱਤੀ ਵਧਾਈ
ਕਮਲਪ੍ਰੀਤ ਕੌਰ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਬਰਵਾਲਾ ਦੀ ਵਸਨੀਕ ਹੈ। ਉਹ ਖੁਦ ਕਹਿੰਦੀ ਹੈ ਕਿ ਉਹ ਪੜ੍ਹਾਈ ਵਿੱਚ ਕਮਜ਼ੋਰ ਸੀ ਜਿਸਦੇ ਬਾਅਦ ਉਸਦੇ ਕੋਚ ਨੇ ਉਸਨੂੰ ਇੱਕ ਰਾਜ ਪੱਧਰੀ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਕਿਹਾ। ਉੱਥੇ ਉਸਦੀ ਕਾਰਗੁਜ਼ਾਰੀ ਤਸੱਲੀਬਖਸ਼ ਰਹੀ ਅਤੇ ਉਹ ਚੌਥੇ ਸਥਾਨ ‘ਤੇ ਰਹੀ। ਪੜ੍ਹਾਈ ਵਿੱਚ ਕਮਜ਼ੋਰ ਹੋਣ ਕਾਰਨ ਕਮਲਪ੍ਰੀਤ ਨੇ ਮਹਿਸੂਸ ਕੀਤਾ ਕਿ ਉਸ ਨੂੰ ਖੇਡ ‘ਤੇ ਧਿਆਨ ਦੇਣਾ ਚਾਹੀਦਾ ਹੈ, ਜਿਸ ਤੋਂ ਬਾਅਦ ਉਹ ਖੇਡ ਦੇ ਮੈਦਾਨ ਵਿੱਚ ਦਾਖਲ ਹੋਈ।