Captain expressed grief on death of Abhay Singh Sandhu : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਅਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਨੂੰ ਅਰਦਾਸ ਕੀਤੀ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਸੰਧੂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
ਉਨ੍ਹਾਂ ਇੱਕ ਟਵੀਟ ਕਰਦੇ ਹੋਏ ਲਿਖਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਦਿਹਾਂਤ ਬਾਰੇ ਜਾਣ ਕੇ ਦੁੱਖ ਹੋਇਆ, ਜੋ ਲੰਬੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਉਸ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਅਸੀਂ ਉਸ ਦੇ ਇਲਾਜ ‘ਤੇ ਆਏ ਖਰਚੇ ਦਾ ਭੁਗਤਾਨ ਕਰਾਂਗੇ। ਵਾਹਿਗੁਰੂ ਉਨ੍ਹਾਂ ਨੂੰ ਸਦੀਵੀ ਸ਼ਾਂਤੀ ਬਖਸ਼ਣ।
ਦੱਸਣਯੋਗ ਹੈ ਕਿ ਅਭੈ ਸਿੰਘ ਸੰਧੂ ਵੀ ਪਿਛਲੇ ਮਹੀਨੇ ਕੋਰੋਨਾ ਦੀ ਲਪੇਟ ਵਿੱਚ ਆ ਗਏ ਸਨ। ਉਨ੍ਹਾਂ ਦੀ ਤਬੀਅਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅੱਜ ਖਰਾਬ ਤਬੀਅਤ ਦੇ ਚੱਲਦਿਆਂ ਉਨ੍ਹਾਂ ਦਾ ਦਿਹਾਂਤ ਹੋ ਗਿਆ।