ਪੰਜਾਬ ਸਰਕਾਰ ਵੱਲੋਂ ਅੱਜ ਓਲੰਪਿਕ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਅਤੇ ‘ਪਦਕਵੀਰਾਂ’ ਨੂੰ ਸਨਮਾਨਤ ਕੀਤਾ ਗਿਆ। ਇਸ ਦੇ ਨਾਲ ਹੀ ਖਿਡਾਰੀਆਂ ਲਈ ਨਕਦ ਇਨਾਮ ਦੇ ਨਾਲ ਏ-ਗਰੇਡ ਦੀ ਸਰਕਾਰੀ ਨੌਕਰੀ ਦਾ ਵੀ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਹਾਕੀ ਟੀਮ ਦੇ ਕੈਪਟਨ ਮਨਪ੍ਰੀਤ ਸਿੰਘ ਨੂੰ ਐਸਪੀ ਦੇ ਅਹੁਦੇ ‘ਤੇ ਅਹੁਦੇ ‘ਤੇ ਪ੍ਰਮੋਟ ਕੀਤਾ ਗਿਆ।
ਮਨਪ੍ਰੀਤ ਸਿੰਘ ਪਹਿਲਾਂ ਡੀਐਸਪੀ ਦੇ ਅਹੁਦੇ ‘ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਦੱਸਣਯੋਗ ਹੈ ਕਿ ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕਸ ਵਿੱਚ 41 ਸਾਲਾਂ ਬਾਅਦ ਦੇਸ਼ ਲਈ ਕਾਂਸੀ ਦਾ ਤਗਮਾ ਜਿੱਤਿਆ ਹੈ। ਪੂਰੇ ਦੇਸ਼ ਦੇ ਨਾਲ -ਨਾਲ ਜਲੰਧਰ ਦੇ ਹਾਕੀ ਖਿਡਾਰੀਆਂ ਦੇ ਘਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਜਲੰਧਰ ਦੇ ਮਿੱਠਾਪੁਰ ਵਿੱਚ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ, ਜਿਸ ਨੇ 6 ਗੋਲ ਕਰਕੇ ਰਿਕਾਰਡ ਕਾਇਮ ਕੀਤਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੇ ਪਿੰਡਾਂ ਦੇ ਸਕੂਲ ਤੇ ਸੜਕਾਂ ਦੇ ਨਾਂ ਖਿਡਾਰੀਆਂ ਦੇ ਨਾਂ ‘ਤੇ ਰਖੇ ਜਾਣਗੇ। ਇਸ ਦੌਰਾਨ ਆਪਣਾ ਵਿਰੋਧ ਕਰਨ ਵਾਲੇ ਵਿਧਾਇਕ ਪਰਗਟ ਸਿੰਘ ਨੂੰ ਮੁੱਖ ਮੰਤਰੀ ਨੇ ਹਾਕੀ ਦਾ ਰੋਲ ਮਾਡਲ ਦੱਸਿਆ ਅਤੇ ਬਲਬੀਰ ਸਿੰਘ ਸੀਨੀਅਰ ਅਤੇ ਮਿਲਖਾ ਸਿੰਘ ਨੂੰ ਵੀ ਯਾਦ ਕੀਤਾ। ਮਹਿਲਾ ਹਾਕੀ ਟੀਮ ਨੇ ਸਾਰੇ ਖਿਡਾਰੀਆਂ ਵੱਲੋਂ ਸਮਾਰੋਹ ਦੌਰਾਨ ਖਿਡਾਰੀਆਂ ਵੱਲੋਂ ਸਾਈਨ ਕੀਤੀ ਗਈ ਹਾਕੀ ਸਟਿੱਕ ਮੁੱਖ ਮੰਤਰੀ ਨੂੰ ਭੇਟ ਕੀਤੀ ਗਈ। ਸਮਾਰੋਹ ਵਿੱਚ ਚੰਡੀਗੜ੍ਹ ਦੇ ਗਵਰਨਰ ਵੀਪੀ ਬਦਨੌਰ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕਾਂਸੀ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਦੇ 11 ਪੰਜਾਬੀ ਖਿਡਾਰੀਆਂ ਵਿੱਚ ਮਨਪ੍ਰੀਤ ਸਿੰਘ (ਕਪਤਾਨ), ਹਰਮਨਪ੍ਰੀਤ ਸਿੰਘ (ਉਪ ਕਪਤਾਨ), ਰੁਪਿੰਦਰਪਾਲ ਸਿੰਘ, ਸਿਮਰਨਜੀਤ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਹਾਰਦਿਕ ਸਿੰਘ ਸ਼ਾਮਲ ਹਨ। ਟੀਮ ਅਤੇ ਕ੍ਰਿਸ਼ਨਾ ਪਾਠਕ ਨੂੰ 1-1 ਕਰੋੜ ਰੁਪਏ ਤੇ ਸੋਨ ਤਗਮਾ ਜੇਤੂ ਅਥਲੀਟ ਨੀਰਜ ਚੋਪੜਾ ਨੂੰ 2 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਮੋਗਾ ‘ਚ ਕਿਸਾਨਾਂ ਦੀ ਚਿਰੋਕਣੀ ਮੰਗ ਹੋਈ ਪੂਰੀ, ‘ਸਿਵੀਆ ਰਜਬਾਹੇ’ ਦੇ ਨਵੀਨੀਕਰਨ ਲਈ CM ਵੱਲੋਂ 13 ਕਰੋੜ ਰੁਪਏ ਦੀ ਪ੍ਰਵਾਨਗੀ