ਪੰਜਾਬ-ਹਰਿਆਣਾ ‘ਚ ਚੱਲ ਰਹੇ ਪਾਣੀ ਵਿਵਾਦ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਖੁਦ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ। ਇਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਨੱਢਾ ਨਾਲ ਮੁਲਾਕਾਤ ਕੀਤੀ ਹੈ।
ਇਹ ਵੀ ਪੜ੍ਹੋ : ‘ਗੁਰੂ ਸਾਹਿਬਾਨਾਂ ਤੇ ਸਿੱਖ ਯੋਧਿਆਂ ‘ਤੇ ਨਹੀਂ ਬਣਨਗੀਆਂ ਫਿਲਮਾਂ’- ਜਥੇਦਾਰ ਗੜਗੱਜ ਦਾ ਵੱਡਾ ਫੈਸਲਾ
ਰਾਸ਼ਟਰੀ ਸੁਰੱਖਿਆ ਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਕੱਲ ਕਿਹਾ ਸੀ ਕਿ ਪੰਜਾਬ ਵਿਚ ਰਹਿ ਰਿਹਾ ਹਰੇਕ ਕਸ਼ਮੀਰੀ ਉਨ੍ਹਾਂ ਦੇ ਆਪਣੇ ਬੱਚਿਆਂ ਵਰਗਾ ਹੈ। ਦੂਜੇ ਪਾਸੇ ਉਨ੍ਹਾਂ ਦੀ ਪਤਨੀ ਸਾਬਕਾ ਮੰਤਰੀ ਪ੍ਰਨੀਤ ਕੌਰ ਨੇ ਵੀ ਅੱਜ ਸਵੇਰੇ ਪ੍ਰੈੱਸ ਕਾਨਫਰੰਸ ਕੀਤੀ ਸੀ। ਉਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਤੋਂ ਇਕ ਵੀ ਬੂੰਦ ਦੂਜੇ ਸੂਬੇ ਨੂੰ ਨਹੀਂ ਜਾਣ ਦੇਵਾਂਗੇ।
ਵੀਡੀਓ ਲਈ ਕਲਿੱਕ ਕਰੋ -:
























