ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ 11 ਵਜੇ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ। ਅੱਜ ਹੋਈ ਮੀਟਿੰਗ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਤੇ ਵਿਚਾਰ ਚਰਚਾ ਕੀਤੀ। ਇਹ ਮੀਟਿੰਗ ਦਿੱਲੀ ਦੇ ਕਪੂਰਥਲਾ ਹਾਊਸ ਵਿਚ ਕੀਤੀ ਗਈ ਹੈ।
ਬੀਤੇ ਦਿਨੀਂ ਕੈਪਟਨ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ ਤੇ ਇਸ ਤੋਂ ਬਾਅਦ ਕਿਹਾ ਸੀ ਕਿ ਜੋ ਹਾਈਕਮਾਨ ਕਹੇਗੀ, ਉਹ ਮੰਨਿਆ ਜਾਵੇਗਾ। ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਕੈਪਟਨ ਨੇ ਕਿਹਾ ਸੀ ਕਿ ਕਾਂਗਰਸ ਦੇ ਕੈਬਨਿਟ ਵਿਭਾਗ ਵਿਚ ਜਲਦ ਹੀ ਵੱਡਾ ਫੇਰਬਦਲ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ, ਸਰਕਾਰੀ ਸਕੂਲਾਂ ‘ਚ ਬਣਾਏ ਜਾਣਗੇ 17,000 ਤੋਂ ਵੱਧ ਸਮਾਰਟ ਕਲਾਸਰੂਮ
ਕੱਲ੍ਹ ਹੋਈ ਮੀਟਿੰਗ ਤੋਂ ਬਾਅਦ ਜਦੋਂ ਕੈਪਟਨ ਤੋਂ ਪੁੱਛਿਆ ਗਿਆ ਕਿ ਕੀ ਨਵਜੋਤ ਸਿੱਧੂ ਲਈ ਕਿਸੇ ਅਹਿਮ ਅਹੁਦੇ ‘ਤੇ ਕੋਈ ਐਲਾਨ ਕੀਤਾ ਜਾਵੇਗਾ, ਕੈਪਟਨ ਨੇ ਜਵਾਬ ਦਿੱਤਾ ਕਿ ਮੈਨੂੰ ਸਿੱਧੂ ਬਾਰੇ ਕੁਝ ਨਹੀਂ ਪਤਾ। ਆਪਣੇ ਸਭ ਤੋਂ ਵੱਡੇ ਚੁਣੌਤੀਕਾਰ ਨਵਜੋਤ ਸਿੰਘ ਸਿੱਧੂ ਬਾਰੇ ਮੁੱਖ ਮੰਤਰੀ ਨੇ ਕੁਝ ਨਹੀਂ ਦੱਸਿਆ। ਕੈਪਟਨ ਅਮਰਿੰਦਰ ਨੇ ਪੱਤਰਕਾਰਾਂ ਨੂੰ ਸਿਰਫ ਇੰਨਾ ਹੀ ਕਿਹਾ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਜੋ ਵੀ ਫੈਸਲਾ ਲਿਆ ਜਾਂਦਾ ਹੈ, ਅਸੀਂ ਉਸ ਨੂੰ ਸਵੀਕਾਰ ਕਰਾਂਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਜੈ ਇੰਦਰ ਸਿੰਗਲਾ ਦੇ ਨਾਂ ਦੀ ਪ੍ਰਧਾਨਗੀ ਦੀ ਵਕਾਲਤ ਵੀ ਕੀਤੀ ਗਈ ਤੇ ਲਾਲ ਸਿੰਘ ਤੇ ਚੌਧਰੀ ਸੰਤੋਖ ਸਿੰਘ ਨੂੰ ਕਾਰਜਕਾਰੀ ਪ੍ਰਧਾਨ ਬਣਾਉਣ ‘ਤੇ ਵਿਚਾਰਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ CM ਕੈਪਟਨ ਨੇ ਮਸ਼ਹੂਰ ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ