Captain orders probe into murder : ਫਰੀਦਕੋਟ ਵਿੱਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਲਾਲ ਭਲਵਾਨ ਨੂੰ ਅੱਜ ਦਿਨ-ਦਿਹਾੜੇ ਗੋਲੀਆਂ ਮਾਰ ਕੇ ਬਾਈਕ ਸਵਾਰਾਂ ਵੱਲੋਂ ਅੱਜ ਸ਼ਾਮ ਕਤਲ ਕਰ ਦਿੱਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰੇਆਮ ਹੋਏ ਇਸ ਕਤਲ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਗੁਰਲਾਲ ਪਹਿਲਵਾਨ ਦੀ ਹੱਤਿਆ ਨੂੰ ਘਿਣਾਉਣੀ ਹਰਕਤ ਦੱਸਿਆ ਹੈ। ਉਨ੍ਹਾਂ ਡੀਜੀਪੀ ਪੰਜਾਬ ਨੂੰ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।
ਕੈਪਟਨ ਨੇ ਕਿਹਾ ਕਿ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਡੀਜੀਪੀ ਦਿਨਕਰ ਗੁਪਤਾ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਮੁਲਜ਼ਮਾਂ ਨੂੰ ਜਲਦ ਫੜਨ ਦੇ ਆਦੇਸ਼ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਗੁਰਲਾਲ ਫਰੀਦਕੋਟ ਦੇ ਵਿਧਾਇਕ ਅਤੇ ਮੁੱਖ ਮੰਤਰੀ ਕੁਸ਼ਲਦੀਪ ਸਿੰਘ ਢਿੱਲੋਂ ਦੇ ਬਹੁਤ ਨਜ਼ਦੀਕੀ ਸਨ।
ਇਥੇ ਦੱਸ ਦੇਈਏ ਕਿ ਗੋਲੇਵਾਲਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਕਾਂਗਰਸੀ ਨੇਤਾ 38 ਸਾਲਾ ਗੁਰਲਾਲ ਪਹਿਲਵਾਨ ਨੂੰ ਵੀਰਵਾਰ ਸ਼ਾਮ 05:00 ਵਜੇ ਜੁਬਲੀ ਚੌਕ ਵਿਖੇ ਬਾਈਕ ਸਵਾਰ ਬਦਮਾਸ਼ਾਂ ਨੇ ਗੋਲੀਆਂ ਨਾਲ ਭੁੰਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ‘ਤੇ ਵੱਡੀ ਗਿਣਤੀ’ ਚ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕੀਤੀ। ਹਮਲਾਵਰਾਂ ਨੇ ਗੁਰਲਾਲ ‘ਤੇ 11 ਗੋਲੀਆਂ ਚਲਾਈਆਂ, ਜਿਨ੍ਹਾਂ ਵਿਚੋਂ ਛੇ ਗੋਲੀਆਂ ਉਸ ‘ਤੇ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਐਸਐਚਓ ਭੁੱਲਰ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਵਿਚ ਕਾਤਲਾਂ ਵੱਲੋਂ ਕੀਤੀ ਫਾਇਰਿੰਗ ਕੀਤੀ ਦਿਖਾਈ ਦੇ ਰਹੀ ਹੈ। ਹਮਲਾਵਰਾਂ ਵੱਲੋਂ 11 ਰਾਊਂਡ ਫਾਇਰ ਕੀਤੇ ਗਏ ਸਨ, ਜਿਨ੍ਹਾਂ ਦਾ ਸ਼ੈੱਲ ਵੀ ਬਰਾਮਦ ਹੋਏ ਹਨ।