ਚੰਡੀਗੜ੍ਹ: ਪੰਜਾਬ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਵਿਚ ਸ਼ੁਰੂ ਹੋਈ ਲੜਾਈ ਅਜੇ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਕਾਂਗਰਸ ਦੀ ਕੇਂਦਰੀ ਕਮੇਟੀ ਦੇ ਸਾਹਮਣੇ ਆਪਣੀ ਗੱਲ ਕਹਿ ਕੇ ਵਾਪਿਸ ਚੰਡੀਗੜ੍ਹ ਵਾਪਸ ਪਰਤ ਆਏ। ਜਿਵੇਂ ਹੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਵਾਪਸ ਆਏ ਉਨ੍ਹਾਂ ਦੇ ਓਐਸਡੀ ਅੰਕਿਤ ਬਾਂਸਲ ਨੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਲਿਖ ਦਿੱਤੀ।
ਪੋਸਟ ਵਿੱਚ ਅੰਕਿਤ ਬਾਂਸਲ ਨੇ ਲਿਖਿਆ ਹੈ ਕਿ ਇਹ ਉਹੀ ਹਾਈਕਮਾਨ ਹੈ, ਜਿਸਨੇ ਪਿਛਲੇ ਕੁਝ ਸਾਲਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਘੱਟ ਸਮਝਿਆ ਸੀ। ਇਸੇ ਕਾਰਨ ਪਾਰਟੀ ਲਗਭਗ 10 ਸਾਲਾਂ ਤੋਂ ਪੰਜਾਬ ਵਿੱਚ ਸੱਤਾ ਤੋਂ ਦੂਰ ਰਹੀ। ਪੰਜਾਬ ਵਿਚ ਕੈਪਟਨ ਨੇ ਕਾਂਗਰਸ ਨੂੰ ਮੁੜ ਸੁਰਜੀਤ ਕੀਤਾ ਹੈ ਅਤੇ ਪੰਜਾਬ ਵਿਚ ਕਾਂਗਰਸ ਦਾ ਮਤਲਬ ਸਿਰਫ ਕੈਪਟਨ ਅਮਰਿੰਦਰ ਸਿੰਘ ਹੈ। ਜੋ ਲੋਕ ਸੁਪਨੇ ਲੈ ਰਹੇ ਹਨ ਉਨ੍ਹਾਂ ਨੂੰ ਇੱਕ ਵਾਰ ਫਿਰ ਧੂੜ ਚੱਟਣੀ ਪਏਗੀ ਅਤੇ ਅਸੀਂ ਕੈਪਟਨ ਦੇ ਨਾਲ ਹਾਂ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਿਸੇ ਤੋਂ ਨਹੀਂ ਘੱਟ, ਪੂਰੇ ਦੇਸ਼ ‘ਚੋਂ ਨੈਸ਼ਨਲ ਲੈਵਲ ਦੇ ਪ੍ਰੋਗਰਾਮ ਲਈ ਚੁਣੇ ਗਏ 18 ਵਿਦਿਆਰਥੀ
ਦੱਸ ਦੇਈਏ ਕਿ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਲਗਾਤਾਰ ਹਮਲਿਆਂ ਅਤੇ ਵਿਧਾਇਕ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਆਪਣੀ ਹੀ ਪਾਰਟੀ ਵਿੱਚ ਕੀਤੀ ਜਾ ਰਹੀ ਅਲੋਚਨਾ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਪਾਰਟੀ ਹਾਈ ਕਮਾਨ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੈਪਟਨ ਨੇ ਤਿੰਨ ਮੈਂਬਰੀ ਕਮੇਟੀ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਕੀਮਤ ‘ਤੇ ਸਿੱਧੂ ਨੂੰ ਉਪ ਮੁੱਖ ਮੰਤਰੀ ਨਹੀਂ ਬਣਾਉਣਗੇ।
ਹਾਲਾਂਕਿ ਕਮੇਟੀ ਨੇ ਇਸ ਬੈਠਕ ਦੌਰਾਨ ਆਪਣੀ ਤਰਫੋਂ ਕੋਈ ਫੈਸਲਾ ਨਹੀਂ ਲਿਆ ਹੈ, ਪਰ ਸੂਬਾ ਕਾਂਗਰਸ ਦੇ ਵਿਵਾਦਾਂ ਨੂੰ ਜਲਦੀ ਹੱਲ ਕਰਨ ਦੇ ਹੋਰ ਸੰਭਾਵਿਤ ਤਰੀਕਿਆਂ ਨੂੰ ਲੱਭਣ ‘ਤੇ ਜ਼ੋਰ ਦਿੱਤਾ ਹੈ।
ਉਥੇ ਹੀ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਰਾਜ ਦੀ ਰਾਜਨੀਤਿਕ ਸਥਿਤੀ ਅਤੇ ਰਾਹੁਲ ਗਾਂਧੀ ਨਾਲ ਜ਼ਮੀਨੀ ਹਕੀਕਤ ਬਾਰੇ ਵਿਚਾਰ-ਵਟਾਂਦਰੇ ਕੀਤੇ। ਬਾਜਵਾ ਨੇ ਕਿਹਾ ਕਿ ਹਾਈਕਮਾਨ ਨੂੰ ਇਸ ਬਾਰੇ ਫੈਸਲਾ ਲੈਣਾ ਪਵੇਗਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦਾ ਉਮੀਦਵਾਰ ਕੌਣ ਹੋਵੇਗਾ।