ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਤੋਂ ਆਪਣੇ ਸਿਸਵਾਂ ਹਾਊਸ ਵਾਪਿਸ ਆ ਚੁੱਕੇ ਹਨ, ਇਸ ਦੌਰਾਨ ਉਨ੍ਹਾਂ ਦੇ ਕਰੀਬੀਆਂ ਨੂੰ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਵਿਚਾਲੇ ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ ਕਿ ਕੈਪਟਨ ਅਗਲੇ ਹਫਤੇ ਵੱਡਾ ਐਲਾਨ ਕਰ ਸਕਦੇ ਹਨ।
ਪਤਾ ਲੱਗਾ ਹੈ ਕਿ ਕੈਪਟਨ ਦੇ ਵਾਪਿਸ ਆਉਣ ਤੋਂ ਬਾਅਦ ਉਨ੍ਹਾਂ ਨੂੰ ਕਈ ਪੁਰਾਣੇ ਕਰੀਬੀ ਆਗੂ ਮਿਲਣ ਪਹੁੰਚੇ, ਇਨ੍ਹਾਂ ਵਿੱਚ ਸਾਬਕਾ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਵੀ ਸ਼ਾਮਲ ਹਨ। ਕੈਪਟਨ ਦੇ ਕਰੀਬੀ ਹਰ ਤਰ੍ਹਾਂ ਤੋਂ ਸਾਬਕਾ ਮੁੱਖ ਮੰਤਰੀ ਦੇ ਨਾਲ ਹਨ। ਉਨ੍ਹਾਂ ਨੇ ਕੈਪਟਨ ਦੀ ਪਤਨੀ ਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਵੀ ਇਸ ਗੱਲ ਦਾ ਭਰੋਸਾ ਦਿਵਾਇਆ ਹੈ ਕਿ ਉਹ ਕੈਪਟਨ ਦੇ ਹਰ ਫੈਸਲੇ ਦੇ ਨਾਲ ਡੱਟ ਕੇ ਖੜ੍ਹੇ ਹਨ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਦੱਸ ਦੇਈਏ ਕਿ ਕੈਪਟਨ ਨੇ ਜਿਸ ਦਿਨ ਤੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ, ਉਸ ਦਿਨ ਤੋਂ ਕਾਂਗਰਸ ਪਾਰਟੀ ਵੱਲੋਂ ਵੱਡੇ-ਵੱਡੇ ਵਾਰ ਕੀਤੇ ਜਾ ਰਹੇ ਹਨ। ਪਤਾ ਲੱਗਾ ਹੈ ਕਿ ਕੈਪਟਨ ਆਪਣੇ ਕਰੀਬੀਆਂ ਨੂੰ ਇਨ੍ਹਾਂ ਹਮਲਿਆਂ ਦਾ ਜਵਾਬ ਦੇਣ ਲਈ ਕਹਿ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ‘ਚ ਗੜੇਮਾਰੀ ਨਾਲ ਫਸਲਾਂ ‘ਤੇ ਵਿਛੀ ਚਿੱਟੀ ਚਾਦਰ
ਇਸੇ ਕਰਕੇ ਕੈਪਟਨ ਦੇ ਸਲਾਹਕਾਰਾਂ ਵੱਲੋਂ ਸੋਸ਼ਲ ਮੀਡੀਆ ‘ਤੇ ਹੋ ਰਹੇ ਸਾਰੇ ਸਿਆਸੀ ਹਮਲਿਆਂ ਦਾ ਕਰਾਰਾ ਜਵਾਬ ਦਿੱਤਾ ਜਾ ਰਿਹਾ ਹੈ। ਕੈਪਟਨ ਨੂੰ ਕਰੀਬੀਆਂ ਵੱਲੋਂ ਮਿਲ ਰਹੀ ਹੱਲਾ-ਸ਼ੇਰੀ ਨੂੰ ਵੇਖ ਕੇ ਇਸ ਗੱਲ ਵਿੱਚ ਕੋਈ ਸ਼ੱਕ ਨਹੀਂ ਕਿ ਕੈਪਟਨ ਇੱਕ ਮਜ਼ਬੂਤ ਪਾਰਟੀ ਲੈ ਕੇ ਉਭਰਨਗੇ।