Captain respond on Bajwa : ਚੰਡੀਗੜ੍ਹ : ਕਾਂਗਰਸੀ ਸੰਸਦ ਮੈਂਬਰ ਵੱਲੋਂ ਪੰਜਾਬ ਦੇ ਡੀ.ਜੀ.ਪੀ. ਦੀ ਨਿਰਪੱਖਤਾ ’ਤੇ ਉਂਗਲ ਚੁੱਕੇ ਜਾਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਰੁਖ਼ ਅਪਣਾਉਂਦਿਆਂ ਜਵਾਬ ਦਿੱਤਾ ਹੈ ਕਿ ਬਾਜਵਾ ਦੀ ਸੁਰੱਖਿਆਂ ਤੋਂ ਪੁਲਿਸ ਹਟਾਉਣ ਦਾ ਫੈਸਲਾ ਉਨ੍ਹਾਂ ਵੱਲੋਂ ਲਿਆ ਗਿਆ ਹੈ ਉਹ ਡੀਜੀਪੀ ਦੀ ਬਜਾਏ ਉਨ੍ਹਾਂ ਨਾਲ ਗੱਲ ਕਰਨ। ਉਨ੍ਹਾਂ ਬਾਜਵਾ ਨੂੰ ਨਸੀਹਤ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਸੂਬਾ ਸਰਕਾਰ ਖਿਲਾਫ ਕੋਈ ਸ਼ਿਕਾਇਤ ਹੈਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ ਜਾਂ ਫਿਰ ਦਿੱਲੀ ’ਚ ਪਾਰਟੀ ਹਾਈ ਕਮਾਨ ਤੱਕ ਪਹੁੰਚ ਕਰਨ। ਦੱਸਣਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੀ ਵਾਪਿਸ ਲਈ ਗਈ ਨਿੱਜੀ ਸੁਰੱਖਿਆ ਲਈ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਦਾ ਕਿਸੇ ਤਰ੍ਹਾਂ ਦਾ ਨੁਕਸਾਨ ਹੋਣ ‘ਤੇ ਮੁੱਖ ਮੰਤਰੀ ਤੇ ਡੀਜੀਪੀ ਹੀ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਨੇ ਇਸ ਨੂੰ ਸਿਆਸੀ ਦਖਲ ਅਧੀਨ ਕੀਤੀ ਗਈ ਕਾਰਵਾਈ ਦੱਸਿਆ।
ਬਾਜਵਾ ਵੱਲੋਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਲਿਖੇ ਪੱਤਰ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਰਾਜ ਸਭਾ ਮੈਂਬਰ ਦੀ ਬੁਖਲਾਹਟ ਜ਼ਾਹਰ ਹੁੰਦੀ ਹੈ ਅਤੇ ਉਨ੍ਹਾਂ ਵੱਲੋਂ ਬੋਲਿਆ ਜਾਂਦਾ ਝੂਠ ਸਭ ਦੇ ਸਾਹਮਣੇ ਆ ਗਿਆ ਹੈ। ਖ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਸਰਕਾਰ ਨੇ ਬਾਜਵਾ ਖ਼ਿਲਾਫ਼ ਕੋਈ ਬਦਲਾ ਲੈਣ ਵਰਗੀ ਕਾਰਵਾਈ ਕਰਨੀ ਹੁੰਦੀ ਤਾਂ ਉਸ ਵੱਲੋਂ ਕੇਂਦਰ ਵੱਲੋਂ ਬਾਜਵਾ ਨੂੰ ਸੁਰੱਖਿਆ ਮੁਹੱਈਆ ਕਰਵਾਏ ਜਾਣ ਦਾ ਇੰਤਜ਼ਾਰ ਨਾ ਕੀਤਾ ਜਾਂਦਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ, ‘‘ਕੀ ਅਸੀਂ ਤੁਹਾਡੇ ਵੱਲੋਂ ਹਮੇਸ਼ਾ ਸੂਬਾ ਸਰਕਾਰ ਦੀ ਆਲੋਚਨਾ ਕੀਤੇ ਜਾਣ ਨੂੰ ਬਰਦਾਸ਼ਤ ਨਹੀਂ ਕੀਤਾ?’’। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚਲੀਆਂ ਵਿਰੋਧੀ ਪਾਰਟੀਆਂ ਵੀ ਉਨਾਂ ਦੀ ਸਰਕਾਰ ਉੱਤੇ ਬਦਲਾਖੋਰੀ ਦਾ ਇਲਜ਼ਾਮ ਨਹੀਂ ਲਾ ਸਕਦੀਆਂ।
ਕੈਪਟਨ ਨੇ ਕਿਹਾ ਕਿ ਬਾਜਵਾ ਤੋਂ ਸੁਰੱਖਿਆ ਵਾਪਿਸ ਲੈਣ ਦਾ ਫੈਸਲਾ ਬਤੌਰ ਗ੍ਰਹਿ ਮੰਤਰੀ ਉਨ੍ਹਾਂ ਦਾ ਸੀ। ਇਹ ਪੰਜਾਬ ਪੁਲਿਸ ਤੋਂ ਮਿਲੀ ਇੰਟੈਲੀਜੈਂਸ ਰਿਪੋਰਟ ’ਤੇ ਆਧਾਰਤ ਸੀ। ਡੀਜੀਪੀ ’ਤੇ ਬਾਜਵਾ ਵੱਲੋਂ ਨਿੱਜੀ ਹਮਲਾ ਕਰਨਾ ਨਾ ਸਿਰਫ ਗਲਤ ਹੈ ਸਗੋਂ ਕਾਂਗਰਸ ਪਾਰਟੀ ਦੀਆਂ ਰਿਵਾਇਤਾਂ ਦੇ ਖਿਲਾਫ ਹੈ। ਉਨ੍ਹਾਂ ਕਿਹਾ, ’’ਜੇਕਰ ਬਾਜਵਾ ਨੂੰ ਮੇਰੇ ’ਤੇ ਅਤੇ ਮੇਰੀ ਸਰਾਕਰ ’ਤੇ ਭਰੋਸਾ ਨਹੀਂ ਹੈ ਤਾਂ ਉਨ੍ਹਾਂ ਨੂੰ ਹਾਈਕਮਾਨ ਦੇ ਸਾਹਮਣੇ ਆਪਣੇ ਗਿਲੇ-ਸ਼ਿਕਵੇ ਕਿਉਂ ਨਹੀਂ ਰਖੇ। ਕੀ ਉਨ੍ਹਾਂ ਨੂੰ ਪਾਰਟੀ ਹਾਈਕਮਾਨ ’ਤੇ ਵੀ ਵਿਸ਼ਵਾਸ ਨਹੀਂ ਰਿਹਾ।’’