ਬੀਸੀਐਫ ਰਾਜ ਨੂੰ ਲੈ ਕੇ ਪੰਜਾਬ ਵਿੱਚ ਹੁਣ ਸਿਆਸੀ ਘਮਾਸਾਨ ਮਚ ਗਿਆ ਹੈ। ਪਰਗਟ ਸਿੰਘ ਵੱਲੋਂ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਬੋਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਨੂੰ ਕਰਾਰਾ ਜਵਾਬ ਦਿੱਤਾ।
ਕੈਪਟਨ ਨੇ ਕਿਹਾ ਕਿ ਉਹ ਪ੍ਰਚਾਰ ਵਾਸਤੇ ਅਜਿਹੀਆਂ ਹਾਸੋਹੀਣੀਆਂ ਕਹਾਣੀਆਂ ਬਣਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਘੇਰਦਿਆਂ ਉਨ੍ਹਾਂ ‘ਤੇ ਵੀ ਤਿੱਖਾ ਹਮਲਾ ਕੀਤਾ ਅਤੇ ਦੋਹਾਂ ਨੂੰ ਇੱਕੋ ਥਾਲੀ ਦੇ ਚੱਟੇ ਵੱਟੇ ਕਹਿ ਦਿੱਤਾ।
ਕੈਪਟਨ ਨੇ ਕਿਹਾ ਕਿ ਇਹ ਤਾਂ ਇੱਕ ਸੂਬੇ ਦੇ ਮੰਤਰੀ ਵੱਲੋਂ ਗੈਰ-ਜ਼ਿੰਮੇਵਾਰੀ ਦੀ ਹੱਦ ਹੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਾਫ ਨਜ਼ਰ ਆ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਇੱਕੋ ਹੀ ਥਾਲੀ ਦੇ ਚੱਟੇ ਵੱਟੇ ਹਨ, ਜੋਕਿ ਪਬਲੀਸਿਟੀ ਵਾਸਤੇ ਹਾਸੋ-ਹੀਣੀਆਂ ਕਹਾਣੀਆਂ ਬਣਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਕਰ ਸਕਦੇ।
ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕੈਪਟਨ ‘ਤੇ ਸਾਜ਼ਿਸ਼ਾਂ ਕਰਨ ਦੇ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਕੈਪਟਨ ਭਾਜਪਾ ਨਾਲ ਮਿਲ ਕੇ ਪੰਜਾਬ ਖਿਲਾਫ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਤਾਂ ਹਮੇਸ਼ਾ ਤੋਂ ਹੀ ਭਾਜਪਾ ਦੇ ਨਾਲ ਸੀ।
ਇਹ ਵੀ ਪੜ੍ਹੋ : ਯੋਗ ਵਿਅਕਤੀ ਇਸ ਤਰੀਕ ਤੋਂ ਕਰ ਸਕਦੇ ਹਨ ਨਵੀਂ ਵੋਟ ਲਈ ਅਪਲਾਈ, ਜਾਣੋ ਕੀ ਹੈ ਪ੍ਰਕਿਰਿਆ
ਕੈਪਟਨ ਦੇ ਦਿੱਲੀ ਦੌਰੇ ‘ਤੇ ਤੰਜ ਕੱਸਦਿਆਂ ਪਰਗਟ ਸਿੰਘ ਨੇ ਕਿਹਾ ਕਿ ਪਹਿਲੀ ਵਾਰ ਜਦੋਂ ਕੈਪਟਨ ਦਿੱਲੀ ਗਏ ਸਨ ਤਾਂ ਝੋਨੇ ਦੀ ਖਰੀਦ ਵਿਚ ਦੇਰੀ ਕਰਵਾ ਕੇ ਆਏ ਸਨ ਤੇ ਹੁਣ ਜਦੋਂ ਦੂਜੀ ਵਾਰ ਗਏ ਉਦੋਂ ਬੀ. ਐੱਸ. ਐੱਫ. ਅਧਿਕਾਰਾਂ ਵਿਚ ਇਜਾਫਾ ਕਰਵਾ ਦਿੱਤਾ। ਕੈਪਟਨ ਸਾਹਿਬ ਪੰਜਾਬ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਵਾਉਣਾ ਚਾਹੁੰਦੇ ਹਨ।