ਚੰਡੀਗੜ੍ਹ : ਕੈਬਨਿਟ ਮੰਤਰੀ ਚਰਨਜੀਤ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਨੂੰ ਨਵੀਂ ਲੀਡਰਸ਼ਿਪ ਮਿਲਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਨਵੇਂ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ।
ਕੈਪਟਨ ਨੇ ਟਵਿੱਟਰ ‘ਤੇ ਲਿਖਿਆ,’ ਚਰਨਜੀਤ ਸਿੰਘ ਚੰਨੀ ਨੂੰ ਮੇਰੀਆਂ ਸ਼ੁਭਕਾਮਨਾਵਾਂ। ਮੈਨੂੰ ਉਮੀਦ ਹੈ ਕਿ ਉਹ ਪੰਜਾਬ ਦੇ ਸਰਹੱਦੀ ਰਾਜ ਨੂੰ ਸੁਰੱਖਿਅਤ ਰੱਖਣ ਅਤੇ ਸਾਡੇ ਲੋਕਾਂ ਨੂੰ ਸਰਹੱਦ ਪਾਰ ਤੋਂ ਵਧ ਰਹੇ ਸੁਰੱਖਿਆ ਖਤਰੇ ਤੋਂ ਬਚਾਉਣਗੇ। ”
ਪ੍ਰਤਾਪ ਸਿੰਘ ਬਾਜਵਾ ਨੇ ਵੀ ਚਰਨਜੀਤ ਚੰਨੀ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਲਿਖਿਆ ਕਿ ਉਮੀਦ ਕਰਦੇ ਹਾਂ ਕਿ ਨਵੇਂ ਮੁੱਖ ਮੰਤਰੀ ਪੰਜਾਬੀਆਂ ਦੀ ਭਲਾਈ ਲਈ ਕੰਮ ਕਰਨਗੇ ਅਤੇ ਸੂਬੇ ਦੀ ਸੁਰੱਖਿਆ ਨੂੰ ਸਭ ਤੋਂ ਉੱਪਰ ਰੱਖਣਗੇ।
ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਨ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ ਦਾ ਰਸਮੀ ਐਲਾਨ ਕੀਤਾ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ਦੀ ਲੀਡਰਸ਼ਿਪ ਲਈ ਚਰਨਜੀਤ ਸਿੰਘ ਚੰਨੀ ਨੂੰ ਚੁਣਿਆ ਹੈ।
ਇਹ ਵੀ ਪੜ੍ਹੋ : Big Breaking : ਚਰਨਜੀਤ ਚੰਨੀ ਨੂੰ ਹਾਈਕਮਾਨ ਨੇ ਬਣਾਇਆ ਪੰਜਾਬ ਦਾ ਨਵਾਂ ਮੁੱਖ ਮੰਤਰੀ
ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗ ਸਿਖਲਾਈ ਮੰਤਰੀ ਹਨ ਅਤੇ ਚਮਕੌਰ ਸਾਹਿਬ ਹਲਕੇ ਤੋਂ ਵਿਧਾਇਕ ਹਨ। ਉਥੇ ਹੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਹਨ।