ਲਗਭਗ ਇੱਕ ਸਾਲ ਲੰਮੇ ਸੰਘਰਸ਼ ਪਿੱਛੋਂ ਅੱਜ ਕਿਸਾਨਾਂ ਨੇ ਮੋਰਚਾ ਫਤਿਹ ਕਰ ਲਿਆ ਹੈ। ਸਰਕਾਰ ਵੱਲੋਂ ਭੇਜੇ ਡਰਾਫਟ ‘ਤੇ ਸਹਿਮਤੀ ਬਣਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ਨੂੰ ਖਤਮ ਕਰ ਦਿੱਤਾ ਹੈ। ਦਿੱਲੀ ਦੇ ਬਾਰਡਰਾਂ ਤੋਂ ਅੰਦੋਲਨ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਨੇ ਇਸ ‘ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨਾਂ ਦੀ ਜਿੱਤ ਹੋਈ ਹੈ।
ਕੈਪਟਨ ਨੇ ਟਵੀਟ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਲਿਖਿਆ-‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’। ਕਿਸਾਨਾਂ ਨੇ ਜਿਵੇਂ ਹੀ ਅੰਦੋਲਨ ਖਤਮ ਕਰਨ ਦਾ ਐਲਾਨ ਕੀਤਾ ਤਾਂ ਪੰਜਾਬ ਦੇ ਪਿੰਡਾਂ ਵਿੱਚ ਇੱਕ ਜਸ਼ਨ ਵਰਗਾ ਮਾਹੌਲ ਬਣ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ, ਜਿਨ੍ਹਾਂ ਵਿੱਚ ਕਿਸਾਨ ਇੱਕ-ਦੂਜੇ ਦੇ ਗਲੇ ਲੱਗ ਕੇ ਵਧਾਈਆਂ ਦੇ ਰਹੇ ਹਨ, ਭੰਗੜੇ ਪਾ ਕੇ ਕਿਸਾਨਾਂ ਦੀ ਜਿੱਤ ਦੀ ਖੁਸ਼ੀ ਮਨਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਕਿਸਾਨ ਜਥੇਬੰਦੀਆਂ ਅੱਜ ਸ਼ਾਮ 5.30 ਵਜੇ ਸਿੰਘੂ ਬਾਰਡਰ ਦੀ ਸਟੇਜ ਤੋਂ ‘ਫਤਿਹ ਅਰਦਾਸ’ ਕਰਨਗੀਆਂ, ਜਿਸ ਤੋਂ ਬਾਅਦ 11 ਦਸੰਬਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਸਵੇਰੇ 9 ਵਜੇ ਕਿਸਾਨ ਆਪਣੇ ਘਰਾਂ ਨੂੰ ਵਾਪਸੀ ਕਰਨਗੇ। 13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕਰਨਗੇ ਤੇ 15 ਦਸੰਬਰ ਨੂੰ ਪੰਜਾਬ ਵਿੱਚ ਜਾਰੀ ਸਾਰੇ ਮੋਰਚੇ ਸਮਾਪਤ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਸਰਕਾਰ ਨੇ ਕੀਤੇ ਇਹ 5 ਵੱਡੇ ਐਲਾਨ, ਜਿਨ੍ਹਾਂ ‘ਤੇ ਸਹਿਮਤੀ ਨਾਲ ਕਿਸਾਨਾਂ ਦੀ ਹੋਈ ਘਰ ਵਾਪਸੀ