ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਸ਼ਾਮ ਨੂੰ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਰਾਜਾਂ ਨੂੰ ਮੁਫਤ ਵੈਕਸੀਨ ਦੇਣ ਦੇ ਐਲਾਨ ਦਾ ਸਵਾਗਤ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਵਿਡ-19 ਦਾ ਮੁਕਾਬਲਾ ਕਰਨ ਲਈ ਕੇਂਦਰੀ ਟੀਕਾ ਮੁਹਿੰਮ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਟੀਕੇ ਭਾਰਤ ਸਰਕਾਰ ਦੁਆਰਾ ਖਰੀਦੇ ਜਾਣਗੇ ਅਤੇ ਰਾਜਾਂ ਨੂੰ ਮੁਫਤ ਦਿੱਤੇ ਜਾਣਗੇ। ਟਵਿੱਟਰ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਫੈਸਲੇ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ :ਸਰਕਾਰ ਦੀ ਆਮਦਨ ਬਹੁਤ ਘੱਟ ਹੈ ਅਤੇ ਖਰਚਾ ਵੱਧ, ਅਜੇ ਨਹੀਂ ਘਟਾ ਸਕਦੇ ਪੈਟਰੋਲ-ਡੀਜ਼ਲ ਦੇ ਭਾਅ-ਪੈਟਰੋਲੀਅਮ ਮੰਤਰੀ
ਦੱਸ ਦੇਈਏ ਕਿ ਕੋਰੋਨਾ ਸੰਕਟ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗ ਦਿਵਸ ਮਤਲਬ 21 ਜੂਨ ਤੋਂ ਦੇਸ਼ ਵਿਚ 18 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਨੂੰ ਭਾਰਤ ਸਰਕਾਰ ਦੁਆਰਾ ਸਾਰੇ ਰਾਜਾਂ ਮੁਫਤ ਵੈਕਸੀਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰਾਜਾਂ ਤੋਂ ਵੈਕਸੀਨੇਸ਼ਨ ਦਾ ਕੰਮ ਵਾਪਸ ਲਿਆ ਜਾਵੇਗਾ ਤੇ ਹੁਣ ਕੇਂਦਰ ਸਰਕਾਰ ਇਹ ਕੰਮ ਕਰੇਗੀ। ਪਹਿਲਾਂ ਵੈਕਸੀਨ ਦ 50 ਫੀਸਦੀ ਕੰਮ ਕੇਂਦਰ ਸਰਕਾਰ, 25 ਫੀਸਦੀ ਰਾਜ ਸਰਕਾਰਾਂ ਤੇ 25 ਫੀਸਦੀ ਪ੍ਰਾਈਵੇਟ ਸੈਕਟਰ ਦੇ ਹੱਥ ਵਿਚ ਸੀ ਹੁਣ ਵੈਕੀਸਨ ਦਾ 75 ਫੀਸਦੀ ਹਿੱਸਾ ਕੇਂਦਰ ਸਰਕਾਰ ਤੇ ਬਾਕੀ ਹਿੱਸਾ ਪ੍ਰਾਈਵੇਟ ਸੈਕਟਰ ਨੂੰ ਮਿਲੇਗਾ।
ਪੀਐੱਮ ਮੋਦੀ ਨੇ ਇਸ ਦੌਰਾਨ ਤਾਜ਼ਾ ਸਥਿਤੀ ਨੂੰ ਲੈ ਕੇ ਚਰਚਾ ਕੀਤੀ।ਆਪਣੇ ਸੰਬੋਧਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਨਾਲ ਦੇਸ਼ ਦੀ ਲੜਾਈ ਜਾਰੀ ਹੈ, ਦੁਨੀਆ ਦੇ ਕਈ ਦੇਸ਼ਾਂ ਦੀ ਤਰ੍ਹਾਂ ਭਾਰਤ ਵੀ ਬਹੁਤ ਦੁੱਖ ‘ਚੋਂ ਗੁਜ਼ਰਿਆ ਹੈ।ਪੀਐੱਮ ਮੋਦੀ ਨੇ ਕਿਹਾ ਕਿ ਕਈ ਲੋਕਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਖੋਹਿਆ ਹੈ।
ਇਹ ਵੀ ਪੜ੍ਹੋ : ਕੈਪਟਨ ਨੇ ਪੜ੍ਹਾਈ ਲਈ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਪਹਿਲ ਦੇ ਆਧਾਰ ‘ਤੇ ਟੀਕਾਕਰਨ ਕਰਨ ਦੇ ਦਿੱਤੇ ਹੁਕਮ