Captain will convene a cabinet meeting : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 5 ਮਾਰਚ ਦਿਨ ਸ਼ੁੱਕਰਵਾਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸਵੇਰੇ 9 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਹੀ ਹੋਵੇਗੀ। ਹਾਲਾਂਕਿ ਮੀਟਿੰਗ ਦਾ ਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਵਿੱਚ ਬਜਟ ਸੈਸ਼ਨ ਦੀ ਕਾਰਵਾਈ ਸ਼ੁੱਕਰਵਾਰ ਨੂੰ 10 ਵਜੇ ਸ਼ੁਰੂ ਹੋਣੀ ਹੈ ਅਤੇ ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਨੇ ਕੈਬਨਿਟ ਦੀ ਮੀਟਿੰਗ ਸੱਦੀ ਹੈ।
ਪੰਜਾਬ ਸਰਕਾਰ ਵੱਲੋਂ ਇਸ ਸੰਬੰਧੀ ਜਾਰੀ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਵਿਭਾਗ ਦਾ ਆਰਡੀਨੈਂਸ ਜਿਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਲੋੜ ਹੈ ਤਾਂ ਉਸ ਸੰਬੰਧੀ ਅਤੇ ਇਸ ਤੋਂ ਇਲਾਵਾ ਜੇਕਰ ਕਿਸੇ ਵੀ ਵਿਭਾਗ ਵੱਲੋਂ ਕੋਈ ਪੇਸ਼ ਕੀਤਾ ਜਾਣਾ ਹੈ ਤਾਂ ਉਸ ਸੰਬੰਧੀ ਲੋੜੀਂਦੀ ਕਾਰਵਾਈ ਕਰਨ ਤੋਂ ਬਅਦ ਮੈਮੋਰੰਡਮ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਨੂੰ ਭੇਜਣ ਦੀ ਖੇਚਲ ਕੀਤੀ ਜਾਵੇ, ਤਾਂ ਜੋ ਇਸ ਨੂੰ ਸ਼ੁੱਕਰਵਾਰ ਨੂੰ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਵਿੱਚ ਪੇਸ਼ ਕੀਤਾ ਜਾ ਸਕੇ।