ਪੰਜਾਬ ਦੇ ਫਾਜ਼ਿਲਕਾ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਕਾਰ ਵਿੱਚ ਸਵਾਰ 1 ਨਵਜੰਮੇ ਬੱਚੇ ਸਮੇਤ 3 ਔਰਤਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ 2 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਲਈ। ਜਿਸ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਾਣਕਾਰੀ ਅਨੁਸਾਰ ਜਲਾਲਾਬਾਦ ਦਾ ਰਹਿਣ ਵਾਲਾ ਇੱਕ ਪਰਿਵਾਰ ਫਾਜ਼ਿਲਕਾ ਤੋਂ ਵਿਆਹ ਸਮਾਗਮ ਤੋਂ ਬਾਅਦ ਘਰ ਪਰਤ ਰਿਹਾ ਸੀ। ਇਸ ਦੌਰਾਨ ਅਚਾਨਕ ਉਨ੍ਹਾਂ ਦੀ ਕਾਰ ਫਾਜ਼ਿਲਕਾ-ਫ਼ਿਰੋਜ਼ਪੁਰ ਰੋਡ ‘ਤੇ ਸੜਕ ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਜਿਸ ਤੋਂ ਬਾਅਦ ਇਹ ਬੇਕਾਬੂ ਹੋ ਕੇ ਦੂਜੇ ਟਰੱਕ ਨਾਲ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਕਾਰ ‘ਚ ਮਨਤਿਆਰ ਸਿੰਘ, ਫੌਜੀ ਸਿੰਘ ਅਤੇ ਪ੍ਰਕਾਸ਼ ਕੌਰ ਅਤੇ ਇੱਕ ਹੋਰ ਔਰਤ 6 ਮਹੀਨੇ ਦੇ ਬੱਚੇ ਨਾਲ ਸਵਾਰ ਸਨ। ਹਾਦਸੇ ‘ਚ 3 ਲੋਕਾਂ ਦੀ ਜਾਨ ਚਲੀ ਜਾਣ ਕਾਰਨ ਵਿਆਹ ਦੀਆਂ ਖੁਸ਼ੀਆਂ ਮਾਤਮ ‘ਚ ਬਦਲ ਗਈਆਂ।
ਇਹ ਵੀ ਪੜ੍ਹੋ : ਫਲਾਈਟ ‘ਚ ਨਸ਼ੇ ‘ਚ ਧੁੱਤ ਯਾਤਰੀ ਦਾ ਹੰਗਾਮਾ, ਐਮਰਜੈਂਸੀ ਗੇਟ ਖੋਲ੍ਹਣ ਦੀ ਕੀਤੀ ਕੋਸ਼ਿਸ਼, CISF ਨੇ ਕੀਤਾ ਕਾਬੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੀ। ਹਾਦਸੇ ਵਿਚ ਪ੍ਰਕਾਸ਼ ਕੌਰ ਅਤੇ ਬੱਚੇ ਸਮੇਤ ਇਕ ਹੋਰ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਾਰ ਸਵਾਰ ਮੁਖੀ ਤੈਰ ਸਿੰਘ, ਫੌਜੀ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਸਦਰ ਦੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਮੁਰਦਾਘਰ ‘ਚ ਰਖਵਾਇਆ ਹੈ, ਜਦਕਿ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਥਾਣਾ ਸਦਰ ਦੇ ASI ਗੁਰਮੀਤ ਸਿੰਘ ਨੇ ਆਪਣੀ ਟੀਮ ਨਾਲ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: