ਸੰਗਰੂਰ-ਬਰਨਾਲਾ ਰੋਡ ‘ਤੇ ਗੁਰਦੁਆਰਾ ਮਸਤੂਆਣਾ ਸਾਹਿਬ ਦੇ ਸਾਹਮਣੇ ਖੜ੍ਹੇ ਇਕ ਟਰੱਕ ਵਿਚ ਕਾਰ ਦੀ ਟੱਕਰ ਹੋ ਜਾਣ ਕਾਰਨ ਮਾਂ ਅਤੇ ਉਸ ਦੇ ਦੋ ਲੜਕਿਆਂ ਦੀ ਮੌਤ ਹੋ ਗਈ। ਜਦੋਂਕਿ ਪਿਤਾ ਗੰਭੀਰ ਰੂਪ ਵਿੱਚ ਜ਼ਖਮੀ ਹੈ, ਜਿਸਦਾ ਚੰਡੀਗੜ੍ਹ ਪੀਜੀਆਈ ਵਿਖੇ ਇਲਾਜ ਚੱਲ ਰਿਹਾ ਹੈ।
ਯੂ ਪੀ ਦੇ ਮੁਜ਼ੱਫਰਨਗਰ ਦਾ ਵਸਨੀਕ ਨਰਮੋਹਨ ਸਿੰਘ ਆਪਣੀ ਪਤਨੀ ਜਸਵਿੰਦਰ ਕੌਰ (52), ਪੁੱਤਰ ਲਵਦੀਪ (25) ਅਤੇ ਮਨਦੀਪ ਸਿੰਘ (28) ਨਾਲ ਕਾਰ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਸ਼ੁੱਕਰਵਾਰ ਸਵੇਰੇ 5:55 ਵਜੇ, ਜਦੋਂ ਕਾਰ ਸੰਗਰੂਰ-ਬਰਨਾਲਾ ਰੋਡ ‘ਤੇ ਸਥਿਤ ਗੁਰੂਦੁਆਰਾ ਮਸਤੂਆਣਾ ਸਾਹਿਬ ਦੇ ਨਜ਼ਦੀਕ ਪਹੁੰਚੀ ਤਾਂ ਇਹ ਸੜਕ ਦੇ ਵਿਚਕਾਰ ਖੜੇ ਇਕ ਟਰੱਕ ਨਾਲ ਟਕਰਾ ਗਈ।
ਇਹ ਵੀ ਪੜ੍ਹੋ : ਜਲੰਧਰ ਤੇ ਅੰਮ੍ਰਿਤਸਰ ‘ਚ ਕੋਵਿਡਸ਼ੀਲਡ ਦਾ ਸਟਾਕ ਹੋਇਆ ਖਤਮ, ਸ਼ਨੀਵਾਰ ਨੂੰ ਵੀ ਬੰਦ ਰਹੇਗਾ Vaccination ਸੈਂਟਰ
ਜਿਸ ਕਾਰਨ ਕਾਰ ਵਿਚ ਸਵਾਰ ਜਸਵਿੰਦਰ ਕੌਰ, ਲਵਦੀਪ ਅਤੇ ਮਨਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਨਰਮੋਹਨ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਸੰਗਰੂਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਥੇ ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਵੇਖਦਿਆਂ ਉਸਨੂੰ ਪਹਿਲਾਂ ਪਟਿਆਲਾ ਅਤੇ ਫਿਰ ਬਾਅਦ ਵਿੱਚ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਗੁਰਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਨੇ ਰਿਸ਼ਤੇਦਾਰ ਦੇਰ ਸ਼ਾਮ ਮੌਕੇ ‘ਤੇ ਪਹੁੰਚ ਗਏ। ਮ੍ਰਿਤਕਾਂ ਦਾ ਪੋਸਟ ਮਾਰਟਮ ਸ਼ਨੀਵਾਰ ਸਵੇਰੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਿਸ਼ਤੇਦਾਰਾਂ ਦੇ ਬਿਆਨਾਂ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਨਵ-ਜੰਮੇ ਬੱਚੇ ਦੀ ਮਿਲੀ ਲਾਸ਼, ਮ੍ਰਿਤਕ ਦੇਹ ਨੂੰ ਨੋਚ ਰਹੇ ਸਨ ਕੁੱਤੇ