ਪੰਜਾਬ ਦੇ ਪਟਿਆਲਾ ਵਿੱਚ ਸ਼ਨੀਵਾਰ ਨੂੰ ਇੱਕ ਪੁਲਿਸ ਮੁਲਾਜ਼ਮ ਵੱਲੋਂ ਸੁਰੱਖਿਆ ਜਾਂਚ ਲਈ ਕਾਰ ਨੂੰ ਰੋਕਣਾ ਭਾਰੀ ਪਿਆ। ਕਾਰ ਡਰਾਈਵਰ ਪੁਲਿਸ ਮੁਲਾਜ਼ਮ ਨੂੰ ਕਾਰ ਸਮੇਤ ਘਸੀਟਦਾ ਲੈ ਗਿਆ। ਹਾਲਾਂਕਿ, ਬਾਅਦ ਵਿੱਚ ਕਾਰ ਦੀ ਪਛਾਣ ਕੀਤੀ ਗਈ ਅਤੇ ਉਸਨੂੰ ਜ਼ਬਤ ਕਰ ਲਿਆ ਗਿਆ ਅਤੇ ਅਗਲੇਰੀ ਜਾਂਚ ਜਾਰੀ ਹੈ।
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਹੇਮੰਤ ਸ਼ਰਮਾ ਨੇ ਕਿਹਾ, “ਜਾਂਚ ਤੋਂ ਬਚਣ ਲਈ ਕਾਰ ਚਾਲਕ ਨੇ ਪੁਲਿਸ ਮੁਲਾਜ਼ਮ ਨੂੰ ਕਾਰ ਸਮੇਤ ਘਸੀਟਿਆ। ਕਾਰ ਨੂੰ ਟਰੇਸ ਕਰ ਲਿਆ ਗਿਆ ਹੈ, ਅੱਗੇ ਦੀ ਜਾਂਚ ਜਾਰੀ ਹੈ।ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਰਾਜ ਵਿੱਚ ਵਾਹਨਾਂ ਦੀ ਸਖਤ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ, ਚੌਕਾਂ ਅਤੇ ਸੜਕਾਂ ‘ਤੇ ਵੀ ਸਖਤ ਚੌਕਸੀ ਰੱਖੀ ਗਈ ਹੈ। ਪੁਲਿਸ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੰਭਾਵਨਾ ਤੋਂ ਬਚਣ ਲਈ ਹਰ ਲੰਘਦੇ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਜ਼ਿਲਿਆਂ ਵਿੱਚ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਏਐਸਆਈ ਦੀ ਇੱਕ ਲੱਤ ‘ਤੇ ਫਰੈਕਚਰ ਹੈ। ਜਿਸ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਵੱਲੋਂ ਕੀਤੀ ਗਈ ਕਿਸੇ ਵੀ ਅੱਤਵਾਦੀ ਗਤੀਵਿਧੀ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ, ਸਿਖਾਵਾਂਗੇ ਸਬਕ : ਕੈਪਟਨ ਅਮਰਿੰਦਰ