ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਵਾਪਰੇ ਦਰਦਨਾਕ ਹਾਦਸਾ ਹੋਇਆ ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਡੱਬਵਾਲੀ ਦੇ ਸਦਰ ਥਾਣਾ ਖੇਤਰ ਦੇ ਪਿੰਡ ਮੌਜਗੜ੍ਹ ਨੇੜੇ ਵਾਪਰਿਆ। ਜਿੱਥੇ ਇੱਕ ਸਵਿਫਟ ਕਾਰ ਭਾਖੜਾ ਨਹਿਰ ਵਿੱਚ ਡਿੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਜਿੱਥੇ ਦੇਰ ਰਾਤ ਨਹਿਰ ‘ਚ ਡਿੱਗੀ ਗੱਡੀ ਨੂੰ ਦੇਖ ਕੇ ਪਿੰਡ ਵਾਸੀਆਂ ਨੇ ਸਵੇਰੇ ਪੁਲਸ ਨੂੰ ਸੂਚਨਾ ਦਿੱਤੀ ਸੀ। ਮੌਕੇ ‘ਤੇ ਪੁੱਜੀ ਪੁਲਸ ਨੇ ਕਾਰ ਨੂੰ ਨਹਿਰ ‘ਚੋਂ ਬਾਹਰ ਕੱਢ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ।
ਗੱਡੀ ਦੀ ਤਲਾਸ਼ੀ ਦੌਰਾਨ ਪੁਲੀਸ ਨੇ ਨਹਿਰ ਵਿੱਚੋਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਜਨਰਲ ਹਸਪਤਾਲ ਡੱਬਵਾਲੀ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਪਰਵਿੰਦਰ ਵਾਸੀ ਗੋਰੀਵਾਲਾ ਅਤੇ ਜਸਵਿੰਦਰ ਵਾਸੀ ਮੱਟਦਾਦੂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪਰਵਿੰਦਰ ਆਪਣੀ ਸਵਿਫਟ ਕਾਰ ਕਿਰਾਏ ‘ਤੇ ਚਲਾਉਂਦਾ ਸੀ ਅਤੇ ਦੇਰ ਰਾਤ ਜਸਬਿੰਦਰ ਉਸ ਨੂੰ ਜ਼ਰੂਰੀ ਕੰਮ ਲਈ ਲੈ ਕੇ ਆਇਆ ਸੀ। ਦੂਜੇ ਪਾਸੇ ਜਾਂਚ ਅਧਿਕਾਰੀ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸਵੇਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਗੱਡੀ ਨੂੰ ਬਾਹਰ ਕੱਢਿਆ ਤਾਂ 2 ਲਾਸ਼ਾਂ ਬਰਾਮਦ ਹੋਈਆਂ ਹਨ ਜਿਨ੍ਹਾਂ ਦਾ ਪਰਚਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: