ਮਲੋਟ ਦੇ ਨਜ਼ਦੀਕ ਪਿੰਡ ਆਲਮ ਵਾਲਾ ਨੇੜਿਓਂ ਗੁਜ਼ਰਦੀ ਨਹਿਰ ਨੇੜੇ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਨਹਿਰ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿੱਚ 2 ਜੀਆਂ ਦੀ ਦਰਦਨਾਕ ਮੌਤ ਹੋ ਗਈ ਜਦਕਿ ਇੱਕ ਦੀ ਜਾਨ ਵਾਲ-ਵਾਲ ਬੱਚ ਗਈ ਹੈ। ਹਾਦਸੇ ਦਾ ਸ਼ਿਕਾਰ ਹੋਏ ਲੋਕ ਫਾਜ਼ਿਲਕਾ ਦੇ ਜੰਡ ਵਾਲਾ ਨਾਲ ਸਬੰਧਤ ਦੱਸੇ ਜਾ ਰਹੇ ਹਨ। ਲਾਸ਼ ਨੂੰ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਗੱਡੀ ਵਿੱਚ ਪਤੀ-ਪਤਨੀ ਤੇ ਉਨ੍ਹਾਂ ਦੀ ਮਾਸੂਮ ਬੱਚੀ ਮੌਜੂਦ ਸੀ। ਅਚਾਨਕ ਸੰਤੁਲਨ ਵਿਗੜਨ ਕਾਰਨ ਨਹਿਰ ਵਿੱਚ ਗੱਡੀ ਡਿੱਗਣ ਨਾਲ ਮਾਂ ਅਤੇ ਧੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਿਮਰਨ ਕੌਰ 30 ਸਾਲ ਅਤੇ ਟੈਕਦੀਪ ਕੌਰ ਢਾਈ ਸਾਲ ਵਜੋਂ ਹੋਈ ਹੈ। ਲਾਸ਼ਾਂ ਨੂੰ ਨਹਿਰ ਵਿੱਚੋਂ ਕੱਢ ਕੇ ਸਿਵਲ ਹਸਪਤਾਲ ਮਲੋਟ ਦੀ ਮੋਰਚਰੀ ਵਿਚ ਰਖਿਆ ਗਿਆ ਹੈ। ਥਾਨਾਂ ਕਬਰਵਾਲਾ ਦੀ ਪੁਲਿਸ ਵਲੋਂ ਵਾਰਸਾਂ ਦੇ ਆਉਣ ਤੇ ਉਣਾ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : CM ਮਾਨ ਵੱਲੋਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਨੂੰ ਪੱਤਰ, ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੀ ਕੋਰਟ ਟ੍ਰਾਇਲ ਦੀ ਪ੍ਰੋਸੀਡਿੰਗ ਦੀ ਕੀਤੀ ਮੰਗ
ਵੀਡੀਓ ਲਈ ਕਲਿੱਕ ਕਰੋ -:
























