ਮੋਗਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ਵਿਚ ਜਾ ਵੱਜੀ ਤੇ ਟਰੱਕ ਹੇਠਾਂ ਫਸ ਜਾਂਦੀ ਹੈ। ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਤੇ 2 ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਪਹਿਲਾਂ ਮੋਗਾ ਦੇ ਸਰਕਾਰੀ ਹਸਪਤਾਲ ਭਰਤੀ ਕਰਾਇਆ ਗਿਆ ਸੀ ਜਿਥੋਂ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਹਾਦਸੇ ਦੇ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਬਹੁਤ ਮੁਸ਼ੱਕਤ ਨਾਲ ਜ਼ਖਮੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਗਿਆ। ਹਾਦਸਾ ਕਿਵੇਂ ਵਾਪਰਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਡੇ ਉਡ ਗਏ। ਪੁਲਿਸ ਨੂੰ ਜਿਵੇਂ ਹੀ ਸੂਚਨਾ ਮਿਲੀ ਉਹ ਮੌਕੇ ‘ਤੇ ਪਹੁੰਚੀ ਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ। ਹੁਣ ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ।
ਵੀਡੀਓ ਲਈ ਕਲਿੱਕ ਕਰੋ -:
























