ਡੇਰਾ ਬਾਬਾ ਨਾਨਕ ਦੀ ਕੌਮੀ ਸਰਹੱਦ ‘ਤੇ ਪੈਸੰਜਰ ਟਰਮੀਨਲ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਮੰਗਲਵਾਰ ਨੂੰ ਇਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਹਿਲਾ ਸ਼ਰਧਾਲੂ ਦੇ ਬੈਗ ‘ਚੋਂ 12 ਬੋਰ ਦੇ ਪਿਸਤੌਲ ਦੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਫਿਲਹਾਲ ਪੁਲਸ ਨੇ ਔਰਤ ਦੀ ਪਛਾਣ ਕਰ ਲਈ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਟੀਮ ਨੇ ਔਰਤ ਦੀ ਪਛਾਣ ਕਰ ਲਈ ਹੈ ਅਤੇ ਔਰਤ ਤੋਂ ਲਗਾਤਾਰ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸ਼ਰਧਾਲੂ ਔਰਤ ਦੀ ਪਛਾਣ ਭੁਪਿੰਦਰ ਕੌਰ ਪਤਨੀ ਨੰਦ ਸਿੰਘ ਵਾਸੀ ਰਾਜਨ ਐਨਕਲੇਵ ਜਲੰਧਰ ਵਜੋਂ ਹੋਈ ਹੈ। ਉਹ ਜਿੰਦਾ ਕਾਰਤੂਸ ਲੈ ਕੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਜਾ ਰਹੀ ਸੀ। ਪਰ ਯਾਤਰੀ ਟਰਮੀਨਲ ‘ਤੇ ਤਾਇਨਾਤ BSF ਦੇ ਜਵਾਨਾਂ ਨੇ ਔਰਤ ਦੇ ਇਸ ਮਨਸੂਬੇ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਹੁਣ ਨਹੀਂ ਹੋਵੇਗਾ ਬੰਬ ਡਿਫਿਊਜ਼, ਫੌਜ ਦੀ ਟੀਮ ਨੇ ਬਦਲਿਆ ਪਲਾਨ
ਇਸ ਦੇ ਨਾਲ ਹੀ ਪੁਲੀਸ ਵੱਲੋਂ ਔਰਤ ਕੋਲੋਂ ਸਾਰੇ ਸਾਮਾਨ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਡੇਰਾ ਬਾਬਾ ਨਾਨਕ ਦੀ ਇੰਚਾਰਜ ਦਿਲਪ੍ਰੀਤ ਕੌਰ ਭੰਗੂ ਨੇ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: