ਚੰਡੀਗੜ੍ਹ: ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਸ ਖ਼ਿਲਾਫ਼ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਪਿਛਲੇ ਦਿਨੀਂ ਵਿਧਾਇਕ ਪਠਾਨਮਾਜਰਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਜਿਸ ‘ਤੇ ਵਿਧਾਇਕ ਨੇ ਕਿਹਾ ਕਿ ਇਹ ਵੀਡੀਓ ਉਸ ਦੀ ਦੂਜੀ ਪਤਨੀ ਨੇ ਬਣਾਈ ਹੈ ਅਤੇ ਉਸ ਨੇ ਇਹ ਵੀਡੀਓ ਵਾਇਰਲ ਕੀਤੀ ਹੈ।
ਜ਼ਿਕਰਯੋਗ ਹੀ ਕਿ ਗੁਰਪ੍ਰੀਤ ਕੌਰ ਨਾਂ ਦੀ ਔਰਤ ਨੇ ਆਪਣੇ ਆਪ ਨੂੰ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਹੋਣ ਦਾ ਦਾਅਵਾ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਇੱਕ ਸਾਲ ਪਹਿਲਾਂ ਉਸ ਦਾ ਵਿਧਾਇਕ ਪਠਾਨਮਾਜਰਾ ਨਾਲ ਦੂਜਾ ਵਿਆਹ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “























