Case registered against : ਲੁਧਿਆਣਾ ਵਿਖੇ ਕਮਿਸ਼ਨਰ ਦਫਤਰ ਦੇ ਬਾਹਰ ਇੱਕ ਨੌਜਵਾਨ ਸਤਿੰਦਰ ਸਿੰਘ ਨੇ ਆਪਣੀ ਪਤਨੀ ਅਤੇ ਦੋ ਬੱਚਿਆਂ ਸਮੇਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਉਥੇ ਮੌਜੂਦ ਕੁਝ ਵੱਲੋਂ ਨੌਜਵਾਨ ਨੂੰ ਇੰਝ ਕਰਨ ਤੋਂ ਰੋਕਿਆ ਗਿਆ। ਇਸ ਤੋਂ ਬਾਅਦ ਪੁਲਿਸ ਕਮਿਸ਼ਨਰ ਵੱਲੋਂ ਪੀੜਤ ਪਰਿਵਾਰ ਨੂੰ ਮਿਲੇ ਅਤੇ ਸਤਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ 2 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੀੜਤ ਨੌਜਵਾਨ ਸਤਿੰਦਰਪਾਲ ਸਿੰਘ ਦੁੱਗਰੀ ਦਾ ਰਹਿਣ ਵਾਲੇ ਹੈ, ਜਿਸ ਦੀ ਕਾਲੀ ਸੜਕ ਇਲਾਕੇ ‘ਚ ਭਾਟੀਆ ਆਟੋ ਪਾਰਟਸ ਦੇ ਨਾਂ ‘ਤੇ ਦੁਕਾਨ ਹੈ, ਜਿਸ ‘ਤੇ ਢਾਈ ਮਹੀਨੇ ਪਹਿਲਾਂ ਕੁਝ ਵਿਅਕਤੀਆਂ ਵਲੋਂ ਉਨ੍ਹਾਂ ਦੀ ਦੁਕਾਨ ‘ਤੇ ਕਬਜ਼ਾ ਕਰ ਕੇ ਲੱਖਾਂ ਰੁਪਏ ਦੇ ਮੁੱਲ ਦਾ ਸਾਮਾਨ ਨੂੰ ਖ਼ੁਰਦ-ਬੁਰਦ ਕਰ ਦਿੱਤਾ ਸੀ । ਦੱਸ ਦੇਈਏ ਕਿ ਪੀੜਤ ਨੌਜਵਾਨ ਵੱਲੋਂ ਇਹ ਦੁਕਾਨ ਕਿਰਾਏ ‘ਤੇ ਲਈ ਹੋਈ ਸੀ ਜਿਸ ਦੇ ਮਾਲਕ ਵਿੱਕੀ ਸਹੋਤਾ ਅਤੇ ਪ੍ਰਦੀਪ ਨਾਂ 2 ਸਖਸ਼ ਹਨ, ਜਿਨ੍ਹਾਂ ਨੇ ਬਿਨਾਂ ਦੱਸੇ ਦੁਕਾਨ ਕਿਸੇ ਹੋਰ ਨੂੰ ਕਿਰਾਏ ‘ਤੇ ਦੇ ਦਿੱਤੀ, ਜਦੋਂ ਇਸ ਸਬੰਧੀ ਪੀੜਤ ਨੌਜਵਾਨ ਨੇ ਦੁਕਾਨ ਮਾਲਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਗੱਲ ਪ੍ਰਤੀ ਅਣਗੌਲਿਆ ਕਰ ਦਿੱਤਾ।
ਇਸ ਸਬੰਧੀ ਪੀੜਤ ਨੌਜਵਾਨ ਵੱਲੋਂ 29 ਮਾਰਚ ਨੂੰ ਥਾਣਾ ਬਸਤੀ ਜੋਧੇਵਾਲ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਗਿਆ ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਇੰਨਾ ਹੀ ਨਹੀਂ ਵਾਰ-ਵਾਰ ਉਸ ਨੂੰ ਥਾਣੇ ਬੁਲਾ ਕੇ ਜਲੀਲ ਵੀ ਕੀਤਾ ਗਿਆ । ਇਸ ਸਬੰਧੀ ਪੀੜਤ ਨੌਜਵਾਨ ਵੱਲੋਂ ਮੁੱਖ ਮੰਤਰੀ, ਡੀ.ਜੀ.ਪੀ ਪੰਜਾਬ ਅਤੇ ਪੁਲਿਸ ਕਮਿਸ਼ਨਰ ਨੂੰ ਦਰਖਾਸਤ ਵੀ ਦੇ ਚੁੱਕਾ ਹੈ ਪਰ ਕੋਈ ਕਾਰਵਾਈ ਨਾ ਹੋਣ ਤੋਂ ਤੰਗ ਆ ਕੇ ਅੱਜ ਨੌਜਵਾਨ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਪਹੁੰਚਿਆ, ਜਿੱਥੇ ਉਸ ਵੱਲੋਂ ਖੁਦ ਅਤੇ ਪਰਿਵਾਰ ‘ਤੇ ਤੇਲ ਛਿੜਕ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ।