ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਚ ਇਕ ਸਰਕਾਰੀ ਅਫਸਰ ਤੋਂ ਜ਼ਬਰਦਸਤੀ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਦੇ ਬਾਅਦ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਕਿਸਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸਐੱਸਪੀ ਬਠਿੰਡਾ ਨੇ ਕਿਹਾ ਕਿ ਸਿਵਲ ਪ੍ਰਸ਼ਾਸਨ ਦੇ ਐੱਸਡੀਓ ਤੋਂ ਜਬਰਨ ਪਰਾਲੀ ਵਿਚ ਅੱਗ ਲਗਵਾਈ ਗਈਸੀ ਤੇ ਫਿਰ ਉਸ ਦਾ ਵੀਡੀਓ ਵਾਇਰਲ ਕਰ ਦਿੱਤਾ ਗਿਆ ਜਿਸ ਦੇ ਆਧਾਰ ‘ਤੇ ਕਿਸਾਨਾਂ ਖਿਲਾਫ ਮਾਮਲਾ ਦਰਜ ਕੀਤਾ ਗਿਆਹੈ।
ਸਰਕਾਰੀ ਅਧਿਕਾਰੀ ਤੋਂ ਕੁਝ ਕਿਸਾਨਾਂ ਵੱਲੋਂ ਪਰਾਲੀ ‘ਚ ਅੱਗ ਲਗਾਉਣ ਦੀ ਘਟਨਾ ਦਾ CM ਮਾਨ ਨੇ ਸਖਤ ਨੋਟਿਸ ਲਿਆ ਸੀ। ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਘਟਨਾ ਵਿਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸੇ ਤਹਿਤ ਹੁਣ ਮਾਮਲੇ ਵਿਚ ਸ਼ਾਮਲ 9 ਕਿਸਾਨਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਭਾਰਤੀ ਗੇਂਦਬਾਜ਼ ਇਸ਼ਾਂਤ ਸ਼ਰਮਾ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਪ੍ਰਤਿਮਾ ਨੇ ਬੱਚੀ ਨੂੰ ਦਿੱਤਾ ਜਨਮ
ਜ਼ਿਕਰਯੋਗ ਹੈ ਕਿ ਬੁਰਜ ਮਹਿਮਾ ਪਿੰਡ ਵਿਚ ਖੇਤਾਂ ਵਿਚ ਪਈ ਪਰਾਲੀ ਸਾੜਨ ਨਾਲ ਪ੍ਰਸ਼ਾਸਨ ਦੀ ਟੀਮ ਰੋਕਣ ਪਹੁੰਚੀ ਸੀ। ਕਿਸਾਨਾਂ ਨੇ ਇਸ ਦਾ ਵਿਰੋਧ ਕੀਤਾ ਤੇ ਪ੍ਰਸ਼ਾਸਨ ਦੀ ਟੀਮ ਨੂੰ ਘੇਰ ਲਿਆ। ਇਸ ਦਰਮਿਆਨ ਕਿਸਾਨਾਂ ਨੇ ਅਧਿਕਾਰੀ ਨੂੰ ਬੰਧਕ ਬਣਾ ਲਿਆ ਤੇ ਕਾਫੀ ਦੇਰ ਬਾਅਦ ਬਹਿਸ ਦੇ ਬਾਅਦ ਕਿਸਾਨਾਂ ਨੇ ਪ੍ਰਸ਼ਾਸਨ ਦੀ ਟੀਮ ਦੇ ਅਧਿਕਾਰੀਆਂ ਤੋਂ ਪਰਾਲੀ ਵਿਚ ਅੱਗ ਲਗਵਾਈ ਤੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਲਰ ਵੀ ਕਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ : –