ਸਮਾਣਾ ਦੇ ਪਿੰਡ ਬਲਮਗੜ੍ਹ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਪਤਨੀ ਨੇ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ 24 ਅਪ੍ਰੈਲ ਨੂੰ ਹਰਪ੍ਰੀਤ ਸਿੰਘ ਕੰਮ ਤੋਂ ਵਾਪਸ ਆਇਆ ਤਾਂ ਦੋਵਾਂ ਪਤੀ-ਪਤਨੀ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਪਤਨੀ ਹਰਪ੍ਰੀਤ ਨੂੰ ਕਮਰੇ ਵਿਚ ਲੈ ਗਈ ਤੇ ਅੰਦਰੋਂ ਕੁੰਡੀ ਲਗਾ ਦਿੱਤੀ।
ਅਗਲੇ ਦਿਨ ਜਦੋਂ ਉਸ ਨੇ ਆਵਾਜ਼ ਮਾਰਨ ‘ਤੇ ਵੀ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਕਿਸੇ ਤਰ੍ਹਾਂ ਉਨ੍ਹਾਂ ਨੇ ਦਰਵਾਜ਼ਾ ਤੋੜਿਆ ਤੇ ਅੰਦਰ ਦਾ ਦ੍ਰਿਸ਼ ਦੇਖ ਕੇ ਉਨ੍ਹਾਂ ਦੇ ਹੋਸ਼ ਉਡ ਗਏ। ਹਰਪ੍ਰੀਤ ਬੈੱਡ ਉਤੇ ਬੇਸੁਧ ਪਿਆ ਸੀ ਤੇ ਕੋਲ ਉਸ ਦੀ ਪਤਨੀ ਬੈਠੀ ਸੀ। ਜਦੋਂ ਪਰਿਵਾਰ ਵਾਲੇ ਹਰਪ੍ਰੀਤ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਪਹਿਲਗਾਮ ਅੱ/ਤਵਾ/ਦੀ ਹ.ਮ/ਲੇ ਦੀ ਜਾਂਚ ਕਰੇਗੀ NIA, ਚਸ਼ਮਦੀਦਾਂ ਤੋਂ ਕੀਤੀ ਜਾਵੇਗੀ ਪੁੱਛਗਿੱਛ
ਪੁਲਿਸ ਨੇ ਜਾਣਕਾਰੀ ਦਿੱਤੀ ਕਿ ਪਤਨੀ ਨੇ ਸਿਰਾਣੇ ਨਾਲ ਗਲਾ ਘੁੱਟ ਕੇ ਆਪਣੇ ਪਤੀ ਦਾ ਕਤਲ ਕੀਤਾ ਹੈ। ਮ੍ਰਿਤਕ ਦੀ ਪਤਨੀ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਜਾਰੀ ਹੈ। ਮ੍ਰਿਤਕ ਦੀ ਪਤਨੀ ਵੀਰਪਾਲ ਕੌਰ ਮਾਨਸਿਕ ਤੌਰ ‘ਤੇ ਬਿਮਾਰ ਦੱਸੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























