ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੈ ਕੇ ਅੱਜ ਮੋਗਾ ਜ਼ਿਲ੍ਹਾ ਪੁਲਿਸ ਵੱਲੋਂ ਏਡੀਜੀਪੀ ਸ਼ਿਵ ਕੁਮਾਰ ਦੀ ਅਗਵਾਈ ਵਿਚ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿਚ ਕਾਸਕੋ ਆਪ੍ਰੇਸ਼ਨ ਕੀਤਾ ਗਿਆ ਤੇ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ। ਇਸ ਮੌਕੇ ਐੱਸਐੱਸਪੀ ਅਜੇ ਗਾਂਧੀ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਉੱਚ ਅਧਿਕਾਰੀ ਇਸ ਆਪ੍ਰੇਸ਼ਨ ਵਿਚ ਮੌਜੂਦ ਸਨ।
ਜਾਣਕਾਰੀ ਦਿੰਦੇ ਹੋਏ ਏਡੀਜੀਪੀ ਸ਼ਿਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਧਰਮਕੋਟ, ਨੂਰਪੁਰ ਹਕੀਮਾਂ, ਢੋਲੇਵਾਲਾ ਜੋ ਨਸ਼ੇ ਦੇ ਸੌਦਾਗਰਾਂ ਦੇ ਪਿੰਡ ਦੇ, ਉਥੇ ਸਰਚ ਆਪ੍ਰੇਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਵੀ ਮੋਗਾ ਪੁਲਿਸ ਨੇ ਕਾਫੀ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਭਾਰੀ ਮਾਤਰਾ ਵਿਚ ਨਸ਼ਾ ਵੀ ਬਰਾਮਦ ਕੀਤਾ ਹੈ ਜਿਨ੍ਹਾਂ ਤੋਂ ਭਾਰੀ ਮਾਤਰਾ ਵਿਚ ਮੈਡੀਕਲ, ਨਸ਼ਾ ਤੇ ਹੈਰੋਇਨ, ਅਫੀਮ ਆਦਿ ਹੈ। ਦੂਜੇ ਪਾਸੇ ਅੱਜ ਫਿਰ ਇਹ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ADGP ਸ਼ਿਵ ਕੁਮਾਰ ਨੇ ਕਿਹਾ ਕਿ ਜੋ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ, ਉਹ ਪੁਲਿਸ ਨਾਲ ਸੰਪਰਕ ਕਰੇ, ਉਸ ਦਾ ਇਲਾਜ ਮੁਫ਼ਤ ਕਰਵਾਇਆ ਜਾਵੇਗਾ ਤੇ ਉਨ੍ਹਾਂ ਕਿਹਾ ਕਿ ਅਜਿਹੀ ਜਾਂਚ ਅੱਗੇ ਵੀ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:
