CBSE Skill Subject: CBSE ਵੱਲੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਾਹਤ ਦਿੱਤੀ ਗਈ ਹੈ । ਜਿਸ ਵਿੱਚ ਉਹ ਵਿਦਿਆਰਥੀ ਜਿਨ੍ਹਾਂ ਨੇ 10ਵੀਂ ਵਿੱਚ ਛੇਵੇਂ ਵਿਸ਼ੇ ਦੇ ਰੂਪ ਵਿੱਚ ਹੁਨਰ ਵਿਸ਼ੇ ਦੀ ਚੋਣ ਕੀਤੀ ਹੈ, ਉਨ੍ਹਾਂ ਨੂੰ ਇਸ ਦਾ ਫਾਇਦਾ ਹੋਵੇਗਾ।
ਦਰਅਸਲ, ਇਹ ਵਿਦਿਆਰਥੀ ਜੇਕਰ ਆਪਣੇ ਮੁੱਖ 3 ਵਿਸ਼ਿਆਂ ਵਿੱਚੋਂ ਗਣਿਤ, ਵਿਗਿਆਨ ਅਤੇ ਸਮਾਜਿਕ ਵਿਗਿਆਨ ਵਿੱਚ ਫੇਲ੍ਹ ਹੋ ਜਾਂਦੇ ਹਨ, ਤਾਂ ਫਿਰ ਵੀ ਉਨ੍ਹਾਂ ਨੂੰ ਪਾਸ ਕਰ ਦਿੱਤਾ ਜਾਵੇਗਾ । ਵਿਦਿਆਰਥੀ ਜਿਸ ਵਿਸ਼ੇ ਵਿੱਚ ਫੇਲ੍ਹ ਹੋਇਆ ਹੈ ਉਸ ਨੂੰ ਹੁਨਰ ਵਿਸ਼ੇ ਨਾਲ ਬਦਲ ਦਿੱਤਾ ਜਾਵੇਗਾ । 2019-20 ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਨੂੰ ਵੀ ਇਸ ਨਿਯਮ ਦਾ ਲਾਭ ਮਿਲੇਗਾ ।
ਮੰਨਿਆ ਜਾ ਰਿਹਾ ਹੈ ਕਿ ਇਹ ਨਿਯਮ ਪਾਸ ਪ੍ਰਤੀਸ਼ਤਤਾ ਨੂੰ ਵੀ ਵਧਾਏਗਾ । ਇਸ ਤੋਂ ਪਹਿਲਾਂ ਮੁੱਖ ਵਿਸ਼ੇ ਵਿੱਚ ਫੇਲ੍ਹ ਹੋਏ ਵਿਦਿਆਰਥੀਆਂ ਨੂੰ ਉਸ ਵਿਸ਼ੇ ਦੀ ਕੰਪਾਰਟਮੈਂਟ ਪ੍ਰੀਖਿਆ ਦੇਣੀ ਪੈਂਦੀ ਸੀ ।
ਦੱਸ ਦੇਈਏ ਕਿ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਸਿੱਖਿਆ ਦਾ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ । ਲਾਕਡਾਊਨ ਕਾਰਨ ਮਾਰਚ ਮਹੀਨੇ ਤੋਂ ਸਕੂਲ ਬੰਦ ਪਏ ਹਨ । ਬੱਚੇ ਘਰਾਂ ਵਿਚ ਰਹਿਣ ਲਈ ਮਜ਼ਬੂਰ ਹਨ. ਦੇਸ਼ ਭਰ ਵਿੱਚ ਬੋਰਡ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਸਾਰੀਆਂ ਚੀਜ਼ਾਂ ਬੱਚਿਆਂ ਦੀ ਮਾਨਸਿਕ ਸਥਿਤੀ ਤੇ ਬਹੁਤ ਮਾੜਾ ਪ੍ਰਭਾਵ ਪਾ ਰਹੀਆਂ ਹਨ । ਬੱਚਿਆਂ ਦੀ ਸਿੱਖਿਆ ਅਤੇ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਮਨੁੱਖੀ ਸੰਸਾਧਨ ਵਿਕਾਸ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਵਿਦਿਆਰਥੀਆਂ ਦੇ ਹਿੱਤ ਵਿੱਚ ਇੱਕ ਤੋਂ ਬਾਅਦ ਇੱਕ ਅਹਿਮ ਫੈਸਲੇ ਲੈ ਰਹੇ ਹਨ । ਹੁਣ ਮੰਤਰੀ ਨੇ ਸੀਬੀਐਸਈ ਦੀ 1 ਤੋਂ 10 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ ।