ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਸਕੂਲਾਂ ਨੂੰ 1 ਅਪ੍ਰੈਲ ਤੋਂ ਪਹਿਲਾਂ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ। ਬੋਰਡ ਨੇ ਕਿਹਾ ਹੈ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਚਿੰਤਾ ਅਤੇ ਥਕਾਵਟ ਪੈਦਾ ਹੋਣ ਦਾ ਖਤਰਾ ਹੈ। CBSE ਵੱਲੋਂ ਇਹ ਚੇਤਾਵਨੀ ਕਈ ਸਕੂਲਾਂ ਵਿੱਚ ਖਾਸ ਕਰਕੇ 10ਵੀਂ ਅਤੇ 12ਵੀਂ ਜਮਾਤ ਦੇ ਅਕਾਦਮਿਕ ਸੈਸ਼ਨ ਦੇ ਸ਼ੁਰੂ ਹੋਣ ਤੋਂ ਬਾਅਦ ਦਿੱਤੀ ਗਈ ਹੈ।
CBSE ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ CBSE ਨੂੰ ਸੂਚਨਾ ਮਿਲੀ ਹੈ ਕਿ ਕੁਝ ਮਾਨਤਾ ਪ੍ਰਾਪਤ ਸਕੂਲ 1 ਅਪ੍ਰੈਲ ਤੋਂ ਪਹਿਲਾਂ ਹੀ ਆਪਣਾ ਅਕਾਦਮਿਕ ਸੈਸ਼ਨ ਸ਼ੁਰੂ ਕਰ ਰਹੇ ਹਨ, ਜੋਕਿ ਗਲਤ ਹੈ। ਸਕੂਲਾਂ ਵੱਲੋਂ ਅਜਿਹਾ ਕਰਨ ਨਾਲ ਪੂਰੇ ਸਾਲ ਦਾ ਸਿਲੇਬਸ ਘੱਟ ਸਮੇਂ ਵਿੱਚ ਪੂਰਾ ਹੋ ਜਾਵੇਗਾ। ਇਸ ਕਾਰਨ ਵਿਦਿਆਰਥੀ ਲਈ ਇਹ ਯਤਨ ਜੋਖਮ ਭਰਿਆ ਹੋ ਸਕਦਾ ਹੈ।
ਇਹ ਵੀ ਪੜ੍ਹੋ : ਕ੍ਰਿਕਟਰ ਹਰਭਜਨ ਸਿੰਘ ਦੇ ਨਾਂ ‘ਤੇ ਠੱਗੀ, ਇੰਸਟਾਗ੍ਰਾਮ ‘ਤੇ ਫਰਜ਼ੀ ਅਕਾਊਂਟ ਬਣਾ ਕੇ ਮੰਗੇ ਪੈਸੇ
CBSE ਨੇ ਜਾਰੀ ਨੋਟਿਸ ਵਿੱਚ ਕਿਹਾ ਹੈ ਕਿ ਸਕੂਲਾਂ ਦੇ ਇਸ ਆਦੇਸ਼ ਕਾਰਨ ਵਿਦਿਆਰਥੀਆਂ ਨੂੰ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਜਿਵੇਂ ਜੀਵਨ ਹੁਨਰ, ਮੁੱਲ ਸਿੱਖਿਆ, ਸਿਹਤ ਅਤੇ ਸਰੀਰਕ ਸਿੱਖਿਆ, ਕਾਰਜ ਸਿੱਖਿਆ ਅਤੇ ਕਮਿਊਨਿਟੀ ਸੇਵਾ ਲਈ ਲੋੜੀਂਦਾ ਸਮਾਂ ਨਹੀਂ ਮਿਲਦਾ। ਇਸ ਲਈ ਕਿਸੇ ਵੀ CBSE ਨਾਲ ਸਬੰਧਤ ਸਕੂਲ ਨੂੰ 1 ਅਪ੍ਰੈਲ ਤੋਂ ਪਹਿਲਾਂ ਵਿੱਦਿਅਕ ਸੈਸ਼ਨ ਸ਼ੁਰੂ ਨਹੀਂ ਕਰਨਾ ਚਾਹੀਦਾ। ਇਸ ਦੇ ਨਾਲ ਹੀ CBSE ਨੇ ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਵੀ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: