ਕੇਂਦਰੀ ਖੇਤੀ ਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ MSP ‘ਤੇ ਕਮੇਟੀ ਦਾ ਗਠਨ ਕਰਨ ਲਈ ਪ੍ਰਤੀਬੰਧ ਹੈ। ਇਸ ਲਈ ਅਸੀਂ ਕਿਸਾਨ ਜਥੇਬੰਦੀਆਂ ਤੋਂ ਨਾਂ ਮੰਗੇ ਸਨ ਤੇ ਨਾਂ ਮਿਲਣ ਤੋਂ ਬਾਅਦ ਕਮੇਟੀ ਦਾ ਗਠਨ ਕਰ ਦਿੱਤਾ ਜਾਵੇਗਾ। ਪਰ ਅਜੇ ਤੱਕ ਉਨ੍ਹਾਂ ਵੱਲੋਂ ਨਾਂ ਨਹੀਂ ਭੇਜੇ ਗਏ ਹਨ।
ਤੋਮਰ ਨੇ ਕਿਹਾ ਕਿ ‘ਅਸੀਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਲਈ ਕਿਸਾਨ ਯੂਨੀਅਨਾਂ ਤੋਂ 2-3 ਮੈਂਬਰਾਂ ਦੇ ਨਾਂ ਮੰਗੇ ਸਨ। ਪਰ ਸਰਕਾਰ ਨੂੰ ਹਾਲੇ ਤੱਕ ਨਾਂ ਨਹੀਂ ਮਿਲਿਆ ਹੈ।
ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਇਸ ਸਬੰਧੀ ਬਿਆਨ ਦਿੱਤਾ ਸੀ ਕਿ ਇਸ ਕਮੇਟੀ ਵਿਚ ਕਿਹੜੇ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਇਸ ਦਾ ਕੰਮ ਤੇ ਕਾਰਜਕਾਲ ਕਿੰਨਾ ਹੋਵੇਗਾ ਤੇ ਇਹ ਕਿਵੇਂ ਕੰਮ ਕਰੇਗੀ ਜਦੋਂ ਤੱਕ ਇਹ ਸਭ ਕੁਝ ਸਪੱਸ਼ਟ ਨਹੀਂ ਹੋ ਜਾਂਦਾ ਉਦੋਂ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਨਾਂ ਨਹੀਂ ਭੇਜੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਭੋਪਾਲ ਪੁਲਿਸ ਨੇ ਲਿਫਟ ਲੈ ਕੇ ਲੁੱਟਮਾਰ ਕਰਨ ਵਾਲੀ ਮਹਿਲਾ ਗੈਂਗ ਦਾ ਕੀਤਾ ਪਰਦਾਫਾਸ਼
ਗੌਰਤਲਬ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੱਦ ਕਰਨ ਦਾ ਐਲਾਨ ਕੀਤਾ ਗਿਆ ਸੀ ਤੇ ਨਾਲ ਹੀ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਐੱਮਐੱਸਪੀ ਪ੍ਰਣਾਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਜ਼ੀਰੋ ਬਜਟ ਅਧਾਰਤ-ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ ਦਾ ਸੁਝਾਅ ਦੇਣ ਲਈ ਕਮੇਟੀ ਬਣਾਈ ਜਾਵੇਗੀ।